ਬੱਸ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Friday, Jul 11, 2025 - 06:11 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਸਿੰਘ ਮੋਮੀ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਟਾਂਡਾ ਕੁਰਾਲਾ ਨਜ਼ਦੀਕ ਨਿੱਜੀ ਕੰਪਨੀ ਦੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ। ਇਹ ਹਾਦਸਾ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਨੂੰ ਜਲੰਧਰ ਤੋਂ ਪਠਾਨਕੋਟ ਜਾ ਰਹੀ ਇਕ ਨਿੱਜੀ ਕੰਪਨੀ ਦੀ ਕੰਪਨੀ ਦਿਵਸ ਨੇ ਫੇਟ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਾਈਵੇਟ, ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਲਈ ਸਖ਼ਤ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
ਜ਼ਖ਼ਮੀ ਹਾਲਤ ਵਿੱਚ ਮੋਟਰਸਾਈਕਲ ਸਵਾਰ ਨੂੰ ਸੜਕ ਸੁਰੱਖਿਆ ਫੋਰਸ ਦੇ ਏ. ਐੱਸ. ਆਈ. ਜਸਵਿੰਦਰ ਸਿੰਘ, ਕਾਂਸਟੇਬਲ ਕਰਮਵੀਰ ਸਿੰਘ ਅਤੇ ਕਾਂਸਟੇਬਲ ਰੋਹਿਤ ਮਾਨਿਕਾ ਦੀ ਟੀਮ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਸੋਹੀਆਂ ਵਜੋਂ ਹੋਈ। ਇਸ ਸਬੰਧੀ ਪੁਲਸ ਵੱਲੋਂ ਹੋਰ ਕਾਰਵਾਈ ਆਰੰਭ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e