ਬੇਕਾਬੂ ਕਾਰ ਦੀ ਟੱਕਰ ਨਾਲ ਰੇਹੜੀ ਵਾਲੇ ਦੀ ਮੌਤ
Thursday, Nov 06, 2025 - 05:10 PM (IST)
ਕਿਸ਼ਨਗੜ੍ਹ/ਅਲਾਵਲਪੁਰ (ਬੈਂਸ, ਬੰਗੜ)- ਅੱਡਾ ਕਿਸ਼ਨਗੜ੍ਹ ਨੇੜੇ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਰੇਹੜੀ ਲਗਾ ਕੇ ਸ਼ਕਰਕੰਦੀ ਵੇਚਣ ਵਾਲੇ ਪ੍ਰਵਾਸੀ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਇਲਾਜ ਲਈ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ’ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: Punjab:ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਸੜਕ ਸੁਰੱਖਿਆ ਫੋਰਸ ਟੀਮ ਦੇ ਇੰਚਾਰਜ ਏ. ਐੱਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਅਨਿਲ ਮਹਾਜਨ ਪੁੱਤਰ ਮਦਨ ਲਾਲ ਮਹਾਜਨ ਦੀਨਾ ਨਗਰ ਤੋਂ ਦਿੱਲੀ ਜਾ ਰਿਹਾ ਸੀ। ਜਦੋਂ ਉਹ ਕਿਸ਼ਨਗੜ੍ਹ ਪੁਲਸ ਚੌਕੀ ਨੇੜਿਓਂ ਲੰਘ ਰਿਹਾ ਸੀ ਤਾਂ ਅਚਾਨਕ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਰਕੇ ਕਾਰ ਬੇਕਾਬੂ ਹੋ ਗਈ। ਬੇਕਾਬੂ ਹੋਈ ਕਾਰ ਦੀ ਲਪੇਟ ’ਚ ਆਉਣ ਨਾਲ ਪ੍ਰਵਾਸੀ ਕੁਮਾਰ ਪਾਲ ਪੁੱਤਰ ਦੁਰਗੇਸ਼ ਪਾਲ ਨਿਵਾਸੀ ਪ੍ਰਤਾਪਪੁਰ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲਸ ਚੌਕੀ ਕਿਸ਼ਨਗੜ੍ਹ ਨੂੰ ਸੂਚਿਤ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਕਿਸ਼ਨਗੜ੍ਹ ਪੁਲਸ ਪਾਰਟੀ ਵੱਲੋਂ ਉਕਤ ਹਾਦਸੇ ਸਬੰਧੀ ਲੋੜੀਂਦੀ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
