ਸੜਕ ਹਾਦਸੇ ''ਚ ਅਣਪਛਾਤੇ ਵਿਅਕਤੀ ਦੀ ਹੋਈ ਮੌਤ
Saturday, Jan 10, 2026 - 04:31 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਹਾਈਵੇਅ 'ਤੇ ਪਿੰਡ ਮੂਨਕਾ ਦੇ ਫਾਟਕ ਨੇੜੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਫਿਲਹਾਲ ਕੋਈ ਪਛਾਣ ਨਹੀਂ ਹੋ ਸਕੀ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਸੂਚਨਾ ਦੇ ਆਧਾਰ 'ਤੇ ਮੌਕੇ 'ਤੇ ਪਹੁੰਚੇ ਥਾਣੇਦਾਰ ਲਖਵਿੰਦਰ ਸਿੰਘ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਮੋਰਚਰੀ ਵਿਚ ਰੱਖਵਾਇਆ ਹੈ। ਫਿਲਹਾਲ ਇਸ ਵਿਅਕਤੀ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਹ ਵਿਅਕਤੀ ਸੜਕ ਕਿਨਾਰੇ ਡਿੱਗਾ ਹੋਇਆ ਸੀ ਅਤੇ ਇਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
