ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਪਿੱਛਿਓਂ ਟੱਕਰ, 1 ਵਿਅਕਤੀ ਦੀ ਮੌਤ, 1 ਜ਼ਖ਼ਮੀ
Wednesday, Feb 04, 2026 - 12:10 PM (IST)
ਮੁਕੇਰੀਆਂ (ਬਲਬੀਰ)-ਮੁਕੇਰੀਆਂ ਤੋਂ 2 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ ’ਤੇ ਦਸਮੇਸ਼ ਪਬਲਿਕ ਸਕੂਲ ਦੇ ਸਾਹਮਣੇ ਇਕ ਟਿੱਪਰ ਟਰੱਕ ਨੇ ਪਿੱਛੇ ਤੋਂ ਇਕ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਨ ਕੁਮਾਰ ਪੁੱਤਰ ਚਰਨ ਦਾਸ ਵਾਸੀ ਪੁਰੂਵਾਲ ਅਰਾਈਆਂ (ਗੁਰਦਾਸਪੁਰ), ਜੋਕਿ ਆਪਣੀ ਗੰਨੇ ਦੀ ਟਰਾਲੀ ਲੈ ਕੇ ਸ਼ੂਗਰ ਮਿੱਲ ਮੁਕੇਰੀਆਂ ਆਇਆ ਸੀ। ਗੰਨੇ ਦੀ ਟਰਾਲੀ ਖਾਲੀ ਕਰਕੇ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਜਦੋਂ ਉਹ ਦਸਮੇਸ਼ ਪਬਲਿਕ ਸਕੂਲ ਦੇ ਸਾਹਮਣੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਟਿੱਪਰ ਨੰਬਰ ਪੀ. ਬੀ. 07 ਵੀ. 7575 ਨੇ ਪਿੱਛੇ ਤੋਂ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੈਕਟਰ ਦੀ ਸਾਈਡ ’ਤੇ ਬੈਠਾ ਇਕ ਵਿਅਕਤੀ ਹੇਠਾਂ ਡਿੱਗ ਪਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰੈਕਟਰ ਚਾਲਕ ਵੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਦਾਖਲ ਕਰਵਾਇਆ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਚਾਲਕ ਅਤੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕੇਰੀਆਂ ਦੇ ਮੁਰਦਾਘਰ ਵਿਚ ਰਖਵਾ ਦਿੱਤਾ। ਪੁਲਸ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ ਕੌਰ ਨੇ ਦੱਸੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
