ਰਾਏਪੁਰ ਰਸੂਲਪੁਰ ਦੇ ਨੇੜੇ ਜੇ. ਸੀ. ਬੀ. ਮਸ਼ੀਨ ਪਲਟੀ, ਇਕ ਦੀ ਮੌਤ, 2 ਜ਼ਖਮੀ

Friday, Mar 06, 2026 - 11:41 AM (IST)

ਰਾਏਪੁਰ ਰਸੂਲਪੁਰ ਦੇ ਨੇੜੇ ਜੇ. ਸੀ. ਬੀ. ਮਸ਼ੀਨ ਪਲਟੀ, ਇਕ ਦੀ ਮੌਤ, 2 ਜ਼ਖਮੀ

ਜਲੰਧਰ (ਮਾਹੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਅੱਡਾ ਰਾਏਪੁਰ-ਰਸੂਲਪੁਰ ਵਿਖੇ ਵੀਰਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇਕ ਜੇ. ਸੀ. ਬੀ. ਮਸ਼ੀਨ ਪਲਟ ਗਈ। ਮ੍ਰਿਤਕ ਦੀ ਪਛਾਣ ਗੁਲਾਬ ਚੰਦ ਵਾਸੀ ਪੂਰਨੀਆਂ ਬਿਹਾਰ ਹਾਲ ਨਿਵਾਸੀ ਪਿੰਡ ਧੋਗੜੀ ਵਜੋਂ ਹੋਈ ਹੈ, ਜੋ ਕਿ ਇਕ ਫੈਕਟਰੀ ਵਰਕਰ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ..

ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਕੇਵਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ’ਚ ਜ਼ਖਮੀ ਹੋਏ ਹੋਰ ਨੌਜਵਾਨਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News