ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Thursday, May 07, 2026 - 12:43 PM (IST)
ਹਾਜੀਪੁਰ (ਜੋਸ਼ੀ)-ਹਾਜੀਪੁਰ-ਤਲਵਾੜਾ ਮੁੱਖ ਮਾਰਗ ’ਤੇ ਸਥਿਤ ਪਿੰਡ ਨਿਕੂਚੱਕ ਦੇ ਚੌਕ ਨੇੜੇ ਬੁੱਧਵਾਰ ਤੜਕਸਾਰ ਦਰਦਨਾਕ ਸੜਕ ਹਾਦਸੇ ਵਿਚ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਪਿੰਡ ਗੱਗ ਸੁਲਤਾਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ ਕਰਵਾਉਣ 'ਤੇ...
ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਆਪਣੇ ਮੋਟਰਸਾਈਕਲ ਪੀ. ਬੀ. 07-ਬੀ. ਬੀ.-2894) ’ਤੇ ਕਿਸੇ ਜ਼ਰੂਰੀ ਕੰਮ ਲਈ ਤਲਵਾੜਾ ਵੱਲ ਗਿਆ ਸੀ। ਜਦੋਂ ਉਹ ਰਾਤ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਪਿੰਡ ਨਿੱਕੂਚੱਕ ਦੇ ਮੋੜ ਨੇੜੇ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਤੀਸ਼ ਸੜਕ ’ਤੇ ਜਾ ਡਿੱਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦਾ ਕਾਫ਼ੀ ਖ਼ੂਨ ਵਹਿ ਗਿਆ। ਬਦਕਿਸਮਤੀ ਨਾਲ ਜਦੋਂ ਤੱਕ ਕੋਈ ਰਾਹਗੀਰ ਜਾਂ ਮਦਦ ਉਸ ਤੱਕ ਪਹੁੰਚਦੀ, ਸਤੀਸ਼ ਦਮ ਤੋੜ ਚੁੱਕਾ ਸੀ।
ਇਹ ਵੀ ਪੜ੍ਹੋ: Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ
ਘਟਨਾ ਦੀ ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੇਰ ਸ਼ਾਮ ਤੱਕ ਹਾਦਸੇ ਦੇ ਅਸਲ ਕਾਰਨਾਂ ਅਤੇ ਟੱਕਰ ਮਾਰਨ ਵਾਲੇ ਵਾਹਨ ਬਾਰੇ ਕੋਈ ਸੁਰਾਗ ਨਹੀਂ ਲੱਗ ਸਕਿਆ ਸੀ।
ਇਹ ਵੀ ਪੜ੍ਹੋ: ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
