ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Sunday, Jun 14, 2026 - 12:27 PM (IST)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਜਲੰਧਰ (ਸ. ਹ.)–ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਹਨ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰਬਰ 8 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਸੰਤੋਖਪੁਰਾ ਨਿਵਾਸੀ ਸਤੀਸ਼ ਕੁਮਾਰ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਪਠਾਨਕੋਟ ਚੌਕ ਤੋਂ ਲੰਮਾ ਪਿੰਡ ਚੌਕ ਵੱਲ ਆ ਰਹੇ ਸਨ। ਜਿਵੇਂ ਹੀ ਉਹ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਦੇ ਬਾਅਦ ਸਤੀਸ਼ ਐਕਟਿਵਾ ਸਮੇਤ ਹੇਠਾਂ ਡਿੱਗੇ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਿਊਸ਼ਨ ਤੋਂ ਘਰ ਆਉਂਦਿਆਂ ਮੁੰਡੇ ਦੀ ਦਰਦਨਾਕ ਮੌਤ

ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੀ ਪਛਾਣ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਬਾਰੇ ਸੂਚਨਾ ਦਿੱਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਹਾਦਸੇ ਦੇ ਬਾਅਦ ਵਾਹਨ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ ਸੀ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਵਾਹਨ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ ਪ੍ਰਧਾਨਾਂ ਦਾ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News