ਮੋਟਰਸਾਈਕਲ ਸਵਾਰ ਵੱਲੋਂ ਟੱਕਰ ਮਾਰੇ ਜਾਣ ਕਰਕੇ ਇਕ ਵਿਅਕਤੀ ਦੀ ਮੌਤ
Friday, Mar 17, 2023 - 06:20 PM (IST)

ਹਾਜੀਪੁਰ (ਜੋਸ਼ੀ)-ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਭਵਨਾਲ ਵਿਖੇ ਇਕ ਮੋਟਰਸਾਈਕਲ ਸਵਾਰ ਵੱਲੋਂ ਟੱਕਰ ਮਾਰੇ ਜਾਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ I ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਮੈਡਮ ਅਮਰਜੀਤ ਕੌਰ ਨੇ ਦੱਸਿਆ ਹੈ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ ’ਚ ਕ੍ਰਿਸ਼ਨ ਚੰਦਰ ਪੁੱਤਰ ਦੇਵ ਰਾਜ ਵਾਸੀ ਪਿੰਡ ਭਵਨਾਲ ਨੇ ਦੱਸਿਆ ਹੈ ਕਿ 16 ਮਾਰਚ ਸ਼ਾਮ ਕਰੀਬ 8 ਵਜੇ ਮੈਂ ਆਪਣੀ ਪਤਨੀ ਨਾਲ ਸੈਰ ਕਰ ਰਿਹਾ ਸੀ, ਸਾਡੇ ਤੋਂ ਥੋੜ੍ਹੀ ਹੀ ਦੂਰੀ ’ਤੇ ਅੱਗੇ ਮੇਰੇ ਪਿਤਾ ਦੇਵ ਰਾਜ ਵੀ ਸੈਰ ਕਰ ਰਹੇ ਸਨ ਤਾਂ ਸਾਹਮਣੇ ਤੋਂ ਇਕ ਬੁਲੇਟ ਮੋਟਰਸਾਈਕਲ ਆਇਆ। ਇਹ ਬੁਲੇਟ ਮੋਟਰਸਾਈਕਲ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਪਟਿਆਲ ਪੁਲਸ ਸਟੇਸ਼ਨ ਮੁਕੇਰੀਆਂ ਚਲਾ ਰਿਹਾ ਸੀ। ਉਸ ਨੇ ਬੜੀ ਤੇਜ਼ੀ ਨਾਲ ਲਿਆ ਕੇ ਮੇਰੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਸੱਟਾਂ ਲਗਣ ਕਰਕੇ ਉਨ੍ਹਾਂ ਦੀ ਮੌਤ ਹੋ ਗਈ I ਹਾਜੀਪੁਰ ਪੁਲਸ ਸਟੇਸ਼ਨ ਵਿਖੇ ਇਸ ਸੰਬੰਧ ’ਚ ਮੁਕਦਮਾ ਨੰਬਰ 25 ਅੰਡਰ ਸੈਕਸ਼ਨ 304 ਏ,279 ਆਈ. ਪੀ. ਸੀ. ਦੇ ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈI
ਇਹ ਵੀ ਪੜ੍ਹੋ : ਪੰਜਾਬੀ ਦੌੜਾਕ ਦੀ ਚਾਰੇ ਪਾਸੇ ਚਰਚਾ, ਮਾਈਨਸ 7 ਡਿਗਰੀ 'ਚ ਬਰਫ਼ੀਲੀ ਸੜਕ ’ਤੇ ਲਾਈ 21.1 ਕਿਲੋਮੀਟਰ ਦੌੜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।