ਹਾਦਸੇ ’ਚ ਜ਼ਖ਼ਮੀ ਵਿਅਕਤੀ ਦੇ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਦੌਰਾਨ ਮੌਤ

Saturday, May 06, 2023 - 05:18 PM (IST)

ਹਾਦਸੇ ’ਚ ਜ਼ਖ਼ਮੀ ਵਿਅਕਤੀ ਦੇ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਦੌਰਾਨ ਮੌਤ

ਗੜ੍ਹਦੀਵਾਲਾ (ਭੱਟੀ, ਮੁਨਿੰਦਰ)-ਗੜ੍ਹਦੀਵਾਲਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗਣ ਕਾਰਨ ਜ਼ੇਰੇ ਇਲਾਜ ਮੌਤ ਹੋ ਗਈ। ਇਸ ਸਬੰਧੀ ਗੜ੍ਹਦੀਵਾਲਾ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਪਿੰਡ ਕੰਢਾਲੀਆਂ ਥਾਣਾ ਗੜ੍ਹਦੀਵਾਲਾ ਨੇ ਦੱਸਿਆ ਕਿ 4 ਮਈ ਨੂੰ ਉਸ ਦਾ ਪਿਤਾ ਕੁਲਵਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਕੰਢਾਲੀਆਂ ਬਾਅਦ ਦੁਪਹਿਰ ਕਰੀਬ 2 ਵਜੇ ਆਪਣੇ ਮੋਟਰਸਾਈਕਲ ਪੀ. ਬੀ.-07 ਬੀ. ਬੀ.-7189 ਬਜਾਜ ’ਤੇ ਸਵਾਰ ਹੋ ਕੇ ਗੜ੍ਹਦੀਵਾਲਾ ਵੱਲ ਨੂੰ ਆ ਰਿਹਾ ਸੀ।

ਇਹ ਵੀ ਪੜ੍ਹੋ : ਐਕਸ਼ਨ ‘ਚ ਕੈਬਨਿਟ ਮੰਤਰੀ ਹਰਜੋਤ ਬੈਂਸ, ਟੂਰਿਜ਼ਮ ਵਿਭਾਗ ਦੇ ਠੇਕੇਦਾਰ ਦੇ ਕੰਮ ਕੀਤੇ ਰੱਦ, ਦਿੱਤੇ ਇਹ ਹੁਕਮ

ਜਦੋਂ ਉਹ ਗੜ੍ਹਦੀਵਾਲਾ ਪੱਠਿਆਂ ਵਾਲੇ ਟਾਲ ਸਾਹਮਣੇ ਪੁੱਜਾ ਤਾਂ ਗੜ੍ਹਦੀਵਾਲਾ ਸਾਈਡ ਤੋਂ ਇਕ ਬੁਲੇਟ ਮੋਟਰਸਾਈਕਲ ਨੰਬਰ ਪੀ. ਬੀ.-07 ਏ. ਵਾਈ. 5644 ’ਤੇ ਸਵਾਰ ਦੋ ਨੌਜਵਾਨ ਆ ਰਹੇ ਸਨ। ਮੋਟਰਸਾਈਕਲ ਚਾਲਕ ਨੇ ਤੇਜ਼ ਰਫਤਾਰ ਲਾਪ੍ਰਵਾਹੀ ਨਾਲ ਗਲਤ ਸਾਈਡ ਤੋਂ ਮੇਰੇ ਪਿਤਾ ਕੁਲਵਿੰਦਰ ਸਿੰਘ ਦੇ ਮੋਟਰਸਾਈਕਲ ਵਿਚ ਆਪਣਾ ਮੋਟਰਸਾਈਕਲ ਮਾਰਿਆ। ਜਿਸ ਕਾਰਨ ਉਸਦੇ ਪਿਤਾ ਦੇ ਸਿਰ, ਮੂੰਹ ਅਤੇ ਹੋਰ ਗੁੱਝੀਆਂ ਸੱਟਾਂ ਲੱਗਣ ਕਾਰਨ ਉਹ ਸੜਕ ’ਤੇ ਡਿੱਗ ਪਿਆ। ਇਸ ਦੌਰਾਨ ਬੁਲਟ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਰਾਹਗੀਰਾਂ ਵੱਲੋਂ ਸਾਨੂੰ ਫੋਨ ’ਤੇ ਦੱਸਿਆ ਗਿਆ। ਜਿਸ ਸਬੰਧੀ ਪਤਾ ਲੱਗਣ ’ਤੇ ਅਸੀਂ ਵੇਖਿਆ ਕਿ ਉਸ ਦੇ ਪਿਤਾ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਇਸ ਦੌਰਾਨ ਬੁਲਟ ਮੋਟਰਸਾਈਕਲ ਸਵਾਰ ਦਾ ਪਤਾ ਕਰਨ ’ਤੇ ਪਤਾ ਚੱਲਿਆ ਕਿ ਉਸ ਦਾ ਨਾਂ ਨਿੱਤਕ ਠਾਕੁਰ ਪੁੱਤਰ ਪਰਮਜੀਤ ਸਿੰਘ ਵਾਸੀ ਫਤਿਹਪੁਰ ਥਾਣਾ ਗੜ੍ਹਦੀਵਾਲਾ ਦਾ ਰਹਿਣ ਵਾਲਾ ਹੈ। ਇਸ ਮੌਕੇ ਉਸ ਨੇ ਸਵਾਰੀ ਦਾ ਪ੍ਰਬੰਧ ਕਰਕੇ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ।

ਜਿੱਥੇ ਡਾਕਟਰਾਂ ਦੇ ਜਵਾਬ ਦੇਣ ’ਤੇ ਜਲੰਧਰ ਦੇ ਨਿੱਜੀ ਹਸਪਤਾਲ ਇਲਾਜ ਲਈ ਪੁਹੰਚਾਇਆ, ਜਿੱਥੇ ਡਾਕਟਰਾਂ ਵੱਲੋਂ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ 5 ਮਈ ਸ਼ਾਮ ਨੂੰ ਘਰੇ ਲਿਜਾਕੇ ਸੇਵਾ ਕਰਨ ਦੀ ਸਲਾਹ ਦਿੱਤੀ ਗਈ। ਉਪਰੰਤ ਮੁੜ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ। ਜਿੱਥੇ ਬੀਤੀ ਰਾਤ ਉਸਦੇ ਪਿਤਾ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਗੜ੍ਹਦੀਵਾਲਾ ਪੁਲਸ ਵੱਲੋਂ ਸੰਦੀਪ ਸਿੰਘ ਦੇ ਬਿਆਨਾਂ ’ਤੇ ਬੁਲਟ ਮੋਟਰਸਾਈਕਲ ਚਾਲਕ ਖ਼ਿਲਾਫ਼ 279, 304 ਏ, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਵਿਖੇ ਰੋਡ ਸ਼ੋਅ 'ਚ CM ਕੇਜਰੀਵਾਲ ਬੋਲੇ, 60 ਸਾਲ ਤੁਸੀਂ ਕਾਂਗਰਸ ਨੂੰ ਦਿੱਤੇ, ਹੁਣ 11 ਮਹੀਨੇ ਸਾਨੂੰ ਦਿਓ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

Anuradha

Content Editor

Related News