ਸੜਕ ਹਾਦਸੇ ''ਚ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ, ਪੁਲਸ ਨੇ ਮਾਮਲਾ ਕੀਤਾ ਦਰਜ

06/11/2023 1:10:10 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)- ਪਿੰਡ ਬਸੀ ਜਲਾਲ ਦੇਹਰੀਵਾਲ ਸੰਪਰਕ ਸੜਕ 'ਤੇ 9 ਜੂਨ ਦੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਸਕੂਟਰੀ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਇਸ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਸੰਤੋਖ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਦੇਹਰੀਵਾਲ ਦੇ ਭਰਾ ਮਹਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਟਾਂਡਾ ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਮਹਿੰਦਰ ਸਿੰਘ ਦੱਸਿਆ ਕਿ ਜਦੋਂ ਉਸ ਦਾ ਭਰਾ ਟਾਂਡਾ ਤੋਂ ਆਪਣੀ ਸਕੂਟਰੀ 'ਤੇ ਘਰ ਜਾ ਰਿਹਾ ਸੀ ਤਾਂ ਬਸੀ ਰੋਡ 'ਤੇ ਸਥਿਤ ਪੋਲਟਰੀ ਫਾਰਮ ਨੇੜੇ ਉਸ ਵਿਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਮੈਡੀਕਲ ਮਦਦ ਦੇਣ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ, ਜਿੱਥੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਅਮਰਜੀਤ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ- ਘਰੋਂ ਸਾਈਕਲਿੰਗ ਕਰਨ ਗਏ ਪੁੱਤ ਦੀ ਹਫ਼ਤੇ ਬਾਅਦ ਭਾਖੜਾ ਨਹਿਰ 'ਚੋਂ ਮਿਲੀ ਲਾਸ਼, ਭੁੱਬਾਂ ਮਾਰ ਰੋਇਆ ਪਰਿਵਾਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News