ਓਵਰਲੋਡ ਟਰੈਕਟਰ-ਟਰਾਲੀ ਨੇ ਵਿਅਕਤੀ ਨੂੰ ਦਰੜਿਆ, ਮੌਕੇ ''ਤੇ ਹੋਈ ਦਰਦਨਾਕ ਮੌਤ

Thursday, Sep 07, 2023 - 06:00 PM (IST)

ਓਵਰਲੋਡ ਟਰੈਕਟਰ-ਟਰਾਲੀ ਨੇ ਵਿਅਕਤੀ ਨੂੰ ਦਰੜਿਆ, ਮੌਕੇ ''ਤੇ ਹੋਈ ਦਰਦਨਾਕ ਮੌਤ

ਬਲਾਚੌਰ/ਪੋਜੇਵਾਲ (ਕਟਾਰੀਆ)- ਬਲਾਚੌਰ ਇਲਾਕੇ ਦੇ ਪਿੰਡ ਬੀਰਮਪੁਰ ਵਿਖੇ ਇਕ ਮਿੱਟੀ ਦੀ ਓਵਰਲੋਡ ਟਰੈਕਟਰ-ਟਰਾਲੀ ਨੇ ਨੌਜਵਾਨ ਵਿਅਕਤੀ ਨੂੰ ਥੱਲੇ ਦਰੜ ਨਾਲ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਬੀਰਮਪੁਰ ਤੋਂ ਅਵਤਾਰ ਸਿੰਘ (ਟੀਨਾ) ਪੁੱਤਰ ਸੋਹਣ ਲਾਲ ਆਪਣੇ ਪਿੰਡ ਤੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਬੀਰਮਪੁਰ ਵੱਲੋਂ  ਆ ਰਹੀ ਮਿੱਟੀ ਦੀ ਓਵਰਲੋਡ ਟਰਾਲੀ ਨੇ ਉਕਤ ਵਿਅਕਤੀ ਨੂੰ ਦਰੜ ਦਿੱਤਾ, ਜਿਸ ਨਾਲ ਉਕਤ ਵਿਅਕਤੀ ਅਵਤਾਰ ਸਿੰਘ ਦੀ ਮੌਕੇ 'ਤੇ ਮੋਤ ਹੋ ਗਈ। 

ਸਬੰਧਤ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚ ਕੇ ਟਰੈਕਟਰ-ਟਰਾਲੀ ਅਤੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਗੁੱਸੇ ਵਿੱਚ ਆਏ ਲੋਕਾਂ ਨੇ ਸ਼ਹਿਰ ਦੇ ਸਥਾਨਕ ਬੰਗਾ ਚੌਂਕ ਵਿਖੇ ਰੋਸ ਧਰਨਾ ਲਗਾ ਦਿੱਤਾ, ਜਿਸ ਤੋਂ ਵੱਧ ਵੱਖ-ਵੱਖ ਜਥੇਬੰਦੀਆਂ ਨੇ ਪਹੁੰਚ ਕੇ ਪਰਿਵਾਰ ਨੂੰ ਇਨਸਾਫ਼ ਦੀ ਮੰਗ ਕਰਦਿਆਂ ਮਾਈਨਿੰਗ ਮਾਫ਼ੀਏ 'ਤੇ ਨਕੇਲ ਕੱਸਣ ਦੀ ਮੰਗ ਰੱਖੀ ਹੈ। ਧਰਨੇ ਦੋਰਾਨ ਮੌਕੇ 'ਤੇ ਡੀ. ਐੱਸ. ਪੀ. ਦਲਜੀਤ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਡਰੱਗ ਸਮੱਗਲਿੰਗ ਦਾ ਪਰਦਾਫਾਸ਼, 45 ਕਰੋੜ ਦੀ ਹੈਰੋਇਨ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਗੜ੍ਹਸ਼ੰਕਰ ਇਲਾਕੇ ਅੰਦਰ ਨਜ਼ਾਇਜ਼ ਮਾਈਨਿੰਗ ਦਾ ਧੰਦਾ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜਿਸ ਨਾਲ ਆਏ ਦਿਨ ਜਾਨਲੇਵਾ ਸੜਕ ਹਾਦਸੇ ਵਾਪਰ ਰਹੇ ਹਨ। ਇਲਾਕੇ ਦੇ ਲੋਕਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੋਲੋਂ ਮੰਗ ਹੈ ਕਿ ਇਸ ਇਲਾਕੇ ਵਿੱਚੋਂ ਨਜਾਇਜ਼ ਮਾਈਨਿੰਗ ਬੰਦ ਕੀਤੀ ਜਾਵੇ ਤਾਂ ਜੋ ਇਲਾਕੇ ਦਾ ਵਾਤਾਵਰਣ ਅਤੇ ਜਾਨਲੇਵਾ ਹਾਦਸਾ ਹੋਣ ਤੋਂ ਬਚਾਅ ਹੋ ਸਕੇ।

ਇਹ ਵੀ ਪੜ੍ਹੋ- ਹੱਥਾਂ 'ਤੇ ਮਹਿੰਦੀ ਲਗਾ ਲਾੜੀ ਉਡੀਕਦੀ ਰਹੀ ਲਾੜਾ, ਘੋੜ੍ਹੀ ਚੜ੍ਹਨ ਤੋਂ ਪਹਿਲਾਂ ਹੀ ਮੁੰਡੇ ਨੇ ਚਾੜ 'ਤਾ ਚੰਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News