ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ

Saturday, Sep 09, 2023 - 05:01 PM (IST)

ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ

ਬਲਾਚੌਰ/ਪੋਜੇਵਾਲ (ਕਟਾਰੀਆ)- ਬਲਾਚੌਰ-ਗੜ੍ਹਸ਼ੰਕਰ ਮੁੱਖ ਮਾਰਗ ’ਤੇ ਬੀਤੀ ਰਾਤ ਪਿੰਡ ਜੈਨਪੁਰ ਦੀ ਹੱਡਾ ਰੋੜੀ ਨਜ਼ਦੀਕ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਨੰਬਰ ਸੀ. ਐੱਚ. 01 ਸੀ ਕੇ 2888 ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਧਰਮਗੜ੍ਹ ਐੱਸ. ਏ. ਐੱਸ. ਨਗਰ ਮੋਹਾਲੀ ਚਲਾ ਰਹੇ ਸਨ ਅਤੇ ਉਹ ਗੁਰਦਾਸਪੁਰ ਤੋਂ ਚੰਡੀਗੜ੍ਹ ਜਾ ਰਹੇ ਸਨ। ਦੂਸਰੇ ਪਾਸੇ ਤੋਂ ਮੋਟਰਸਾਈਕਲ ਨੰਬਰ ਪੀ. ਬੀ. 07 ਜੇ 2178 ’ਤੇ ਸਵਾਰ ਵਿਅਕਤੀ ਜੋਕਿ ਡੇਰਾ ਬੱਸੀ ਦਾ ਰਹਿਣ ਵਾਲਾ ਦੱਸਿਆ ਗਿਆ ਹੈ, ਜਦੋਂ ਉਕਤ ਥਾਂ ’ਤੇ ਪਹੁੰਚੇ ਤਾਂ ਇਨ੍ਹਾਂ ਦੀ ਆਪਸ ’ਚ ਸਿੱਧੀ ਟੱਕਰ ਹੋ ਗਈ।

ਇਹ ਵੀ ਪੜ੍ਹੋ-ਜਲੰਧਰ ਵਿਖੇ PAP ਗਰਾਊਂਡ 'ਚ ਪਹੁੰਚੇ CM ਭਗਵੰਤ ਮਾਨ, 560 ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਕਾਰ ਡਰਾਈਵਰ ਵੱਲੋਂ ਉਸ ਨੂੰ ਤੁਰੰਤ ਬਲਾਚੌਰ ਦੇ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਸਦਰ ਬਲਾਚੌਰ ਦੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਨਿਗਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News