ਮੇਹਟੀਆਣਾ ਵਿਖੇ ਕਾਰ ਤੇ ਐਕਟਿਵਾ ਦੀ ਟੱਕਰ ’ਚ ਬਜ਼ੁਰਗ ਦੀ ਮੌਤ

Sunday, Oct 01, 2023 - 01:13 PM (IST)

ਮੇਹਟੀਆਣਾ ਵਿਖੇ ਕਾਰ ਤੇ ਐਕਟਿਵਾ ਦੀ ਟੱਕਰ ’ਚ ਬਜ਼ੁਰਗ ਦੀ ਮੌਤ

ਮੇਹਟੀਆਣਾ (ਸੰਜੀਵ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਸਥਿਤ ਪਿੰਡ ਮਾਨਾ ਦੇ ਪੈਟਰੋਲ ਪੰਪ ਦੇ ਸਾਹਮਣੇ ਐਕਟਿਵਾ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ ਦੌਰਾਨ ਐਕਟਿਵਾ ਸਵਾਰ ਪਿੰਡ ਰਾਜਪੁਰ ਭਾਈਆਂ ਦੇ ਵਸਨੀਕ 72 ਸਾਲਾ ਬਜ਼ੁਰਗ ਦੀ ਮੌਤ ਹੋ ਗਈ। 

ਜਾਣਕਾਰੀ ਮੁਤਾਬਕ ਰਾਮ ਦਾਸ ਪੁੱਤਰ ਗੁਰਬਚਨ ਦਾਸ ਵਾਸੀ ਪਿੰਡ ਰਾਜਪੁਰ ਭਾਈਆਂ ਆਪਣੀ ਐਕਟਿਵਾ ਨੰ. ਪੀ.ਬੀ. 07 ਬੀ. ਜ਼ੈੱਡ.-1852 ’ਤੇ ਸਵਾਰ ਹੋ ਕੇ ਬੀਤੇ ਦਿਨ ਹੁਸ਼ਿਆਰਪੁਰ ਤੋਂ ਆਪਣੇ ਪਿੰਡ ਰਾਜਪੁਰ ਭਾਈਆਂ ਵਾਪਸ ਪਰਤ ਰਿਹਾ ਸੀ। ਹੁਸ਼ਿਆਰਪੁਰ ਫਗਵਾੜਾ ਰੋਡ ’ਤੇ ਸਥਿਤ ਅੱਡਾ ਮਾਨਾ ਵਿਖੇ ਜਦੋਂ ਉਹ ਪੈਟਰੋਲ ਪੰਪ ਵਾਲੀ ਸਾਈਡ ਨੂੰ ਮੁੜਨ ਲੱਗਾ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੰ. ਪੀ. ਬੀ. 07-ਬੀ. ਡੀ.-6154 ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੇ SSP ਦਾ ਤਬਾਦਲਾ, ਹੁਣ ਇਸ IPS ਅਫ਼ਸਰ ਦੇ ਹੱਥ ਆਈ ਜ਼ਿਲ੍ਹੇ ਦੀ ਕਮਾਨ

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਰਾਹਗੀਰਾਂ ਦੇ ਦੱਸਣ ਮੁਤਾਬਕ ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਸੰਜੀਵ ਕੁਮਾਰ ਅਤੇ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News