ਸੜਕ ਹਾਦਸੇ ''ਚ ਜ਼ਖ਼ਮੀ ਹੋਏ ਵਿਅਕਤੀ ਦੀ ਹੋਈ ਮੌਤ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ
10/02/2023 2:29:22 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ,ਜਸਵਿੰਦਰ)- ਜਾਜਾ ਬਾਈਪਾਸ ਪੁਲ ਨੇੜੇ ਹਾਈਵੇਅ 'ਤੇ 22 ਸਤੰਬਰ ਨੂੰ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਵਿਅਕਤੀ ਦੀ ਹੁਣ ਇਲਾਜ ਦੌਰਾਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਸਤਨਾਮ ਸਿੰਘ ਵਾਸੀ ਅੰਬਾਲਾ ਜੱਟਾ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ਦੇ ਆਧਾਰ 'ਤੇ ਟਾਂਡਾ ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਕਿਸੇ ਵਾਹਨ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ
ਆਪਣੇ ਬਿਆਨ ਵਿਚ ਜਸਵਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਜੌੜਾ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਬਾਈਪਾਸ ਪੁਲ 'ਤੇ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਵਿਚ ਟੱਕਰ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਹ ਜਲੰਧਰ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ