ਹਰਿਆਣਾ ਵਿਖੇ ਟਰੈਕਟਰ-ਟਰਾਲੀ ਦੀ ਟੱਕਰ ''ਚ ਮੋਟਰਸਾਈਕਲ ਸਵਾਰ ਦੀ ਮੌਤ

11/10/2023 4:41:00 PM

ਹਰਿਆਣਾ (ਆਨੰਦ, ਰੱਤੀ)- ਹਰਿਆਣਾ ਹੁਸ਼ਿਆਰਪੁਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਭੀਖੋਵਾਲ ਵਿਖੇ ਟਰੈਕਟਰ-ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਰਾਜ ਕੁਮਾਰ (35-36) ਵਾਸੀ ਪਿੰਡ ਭਾਨੋਵਾਲ ਥਾਣਾ ਗੜ੍ਹਦੀਵਾਲਾ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 07 ਬੀ. ਯੂ. 2420 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਭੀਖੋਵਾਲ ਨੇੜੇ ਪਹੁੰਚਿਆ ਤਾਂ ਅਚਾਨਕ ਕਿਸੇ ਅਣਪਛਾਤੇ ਵਿਅਕਤੀ ਨੇ ਟਰੈਕਟਰ-ਟਰਾਲੀ ਨੂੰ ਸੱਜੇ ਪਾਸੇ ਮੋੜ ਦਿੱਤਾ, ਜਿਸ ਕਾਰਨ ਸੁਨੀਲ ਕੁਮਾਰ ਦਾ ਮੋਟਰਸਾਈਕਲ ਟਰਾਲੀ ਨਾਲ ਟਕਰਾ ਗਿਆ, ਜਿਸ ਨਾਲ ਸੁਨੀਲ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਰਿਆਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਵੀਂ ਦਾਣਾ ਮੰਡੀ ਨੇੜੇ ਹੋਇਆ ਧਮਾਕਾ, ਪਿਓ-ਪੁੱਤ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri