ਟਰੈਕਟਰ-ਟਰਾਲੀ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ
Wednesday, Nov 15, 2023 - 07:01 PM (IST)
ਹੁਸ਼ਿਆਰਪੁਰ- ਭੰਗੀ ਚੋਅ ਬਾਈਪਾਸ ਰੋਡ ’ਤੇ ਵਾਹਨਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਨੂੰ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਐਕਟਿਵਾ ਨੂੰ ਲੈ ਕੇ ਜਾ ਰਹੀ ਟਰਾਲੀ ਦਾ ਟਾਇਰ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਟਰੈਕਟਰ ਦੀ ਵੀ ਟਰੈਕਟਰ ਨਾਲ ਟੱਕਰ ਹੋ ਗਈ, ਜਿਸ ਕਾਰਨ ਟਰੈਕਟਰ ਵੀ ਨੁਕਸਾਨਿਆ ਗਿਆ। ਮ੍ਰਿਤਕ ਦੀ ਪਛਾਣ ਨਮਨ ਵਾਸੀ ਬਹਾਦੁਰਪੁਰ ਵਜੋਂ ਹੋਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
