ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਮੌਕੇ ''ਤੇ ਇਕ ਵਿਅਕਤੀ ਦੀ ਮੌਤ
Saturday, Dec 30, 2023 - 03:12 PM (IST)
ਰੋਪੜ (ਚੋਵੇਸ਼ ਲਟਾਵਾ)- ਰੋਪੜ ਦੇ ਨਾਲ ਲੱਗਦੇ ਪਿੰਡ ਘਨੌਲੀ ਦੇ ਬੈਰੀਅਰ ਨੇੜੇ ਇਕ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਟਰੱਕ ਚਾਲਕ ਆਪਣਾ ਟਰੱਕ ਸਾਈਡ 'ਤੇ ਖੜ੍ਹਾ ਕਰਕੇ ਮਜ਼ਦੂਰ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ ਰੋਪੜ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਖੰਭੇ ਨਾਲ ਜਾ ਟਕਰਾਈ ਅਤੇ ਸੜਕ ਕਿਨਾਰੇ ਖੜ੍ਹੇ ਟਰੱਕ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ 'ਤੇ ਖੜ੍ਹੇ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਪੁਲਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : PM ਮੋਦੀ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਪੰਜਾਬ 'ਚ 'ਵੰਦੇ ਭਾਰਤ ਐਕਸਪ੍ਰੈੱਸ' ਟਰੇਨ ਦੀ ਹੋਈ ਸ਼ੁਰੂਆਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।