ਦਸੂਹਾ ‘ਚ ਅਣਪਛਾਤੇ ਵਾਹਨ ਨਾਲ ਟੈਂਪੂ ਦੀ ਟੱਕਰ ‘ਚ 2 ਦੀ ਮੌਤ, 1 ਜ਼ਖ਼ਮੀ

Saturday, Jan 27, 2024 - 06:09 PM (IST)

ਦਸੂਹਾ ‘ਚ ਅਣਪਛਾਤੇ ਵਾਹਨ ਨਾਲ ਟੈਂਪੂ ਦੀ ਟੱਕਰ ‘ਚ 2 ਦੀ ਮੌਤ, 1 ਜ਼ਖ਼ਮੀ

ਦਸੂਹਾ (ਝਾਵਰ)- ਦਸੂਹਾ ‘ਚ ਅਣਪਛਾਤੇ ਵਾਹਨ ਨਾਲ ਟੈਂਪੂ ਦੀ ਟੱਕਰ ਹੋਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ। ਬਲਾਕ ਦਸੂਹਾ ਦੇ ਪਿੰਡ ਬਾਜਵਾ ਦੇ ਨਵਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦਸੂਹਾ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦਾ ਪਿਤਾ ਜੋਗਿੰਦਰ ਸਿੰਘ, ਮਾਤਾ ਰਮਨ ਜੋਤ ਅਤੇ ਉਸਦਾ ਲੜਕਾ ਸਹਿਬਾਜ ਸਿੰਘ ਇਕ ਟੈਂਪੂ ‘ਤੇ ਬੈਠ ਕੇ ਦਸੂਹਾ ਨੂੰ ਗਏ ਸਨ ਅਤੇ ਵਾਪਸ ਆਉਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਪਿਤਾ ਜੋਗਿੰਦਰ ਸਿੰਘ ਅਤੇ ਡਰਾਈਵਰ ਅਮਰੀਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਦੇ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਮੁਕੇਰੀਆਂ ਦੇ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News