ਵਾਹਨ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਰਾਜ ਮਿਸਤਰੀ ਦੀ ਮੌਤ

Wednesday, Feb 14, 2024 - 02:04 PM (IST)

ਵਾਹਨ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਰਾਜ ਮਿਸਤਰੀ ਦੀ ਮੌਤ

ਫਗਵਾੜਾ (ਜਲੋਟਾ)-ਪਿੰਡ ਪਾਂਸ਼ਟਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਰਾਜ ਮਿਸਤਰੀ ਦੀ ਮੌਤ ਹੋ ਗਈ। ਮ੍ਰਿਤਕ ਰਾਜ ਮਿਸਤਰੀ ਦੀ ਪਛਾਣ ਰਮਨ ਕੁਮਾਰ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਸਿੰਬਲੀ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਮਨ ਕੁਮਾਰ ਪੇਸ਼ੇ ਤੋਂ ਰਾਜ ਮਿਸਤਰੀ ਹੈ ਅਤੇ ਵਿਆਹਿਆ ਹੋਇਆ ਹੈ, ਉਸ ਦੇ ਦੋ ਬੱਚੇ ਹੋਏ ਹਨ।

PunjabKesari

ਉਨ੍ਹਾਂ ਦੱਸਿਆ ਕਿ ਰਮਨ ਕੁਮਾਰ ਆਪਣਾ ਕੰਮ ਕਰਨ ਤੋਂ ਬਾਅਦ ਪਿੰਡ ਪਾਂਸ਼ਟਾ ਵਿਖੇ ਆਪਣੇ ਰਿਸ਼ਤੇਦਾਰ ਨੂੰ ਮਿਲਣ ਆ ਰਿਹਾ ਸੀ ਕਿ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਪਿੰਡ ਪਾਂਸ਼ਟਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਸਰਕਾਰੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਥਾਣਾ ਰਾਵਲਪਿੰਡੀ ਫਗਵਾੜਾ ਦੀ ਪੁਲਸ ਨੇ ਮ੍ਰਿਤਕ ਰਮਨ ਕੁਮਾਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਸੱਦੀ ਕੋਰ ਕਮੇਟੀ ਦੀ ਮੀਟਿੰਗ

 


author

shivani attri

Content Editor

Related News