ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਨਾਲ ਵਿਅਕਤੀ ਦੀ ਮੌਤ

03/30/2024 5:57:48 PM

ਹਾਜੀਪੁਰ (ਜੋਸ਼ੀ)- ਤਲਵਾੜਾ ਪੁਲਸ ਸਟੇਸ਼ਨ ਵਿਖੇ ਇਕ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਣ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ ਕੇਸ ਦਰਜ ਕੀਤਾ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਹਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਤਲਵਾੜਾ ਪੁਲਸ ਨੂੰ ਦਿੱਤੇ ਬਿਆਨ 'ਚ ਉਸ਼ਾ ਦੇਵੀ ਪਤਨੀ ਸੁਰਿੰਦਰ ਕੁਮਾਰ ਵਾਸੀ ਵਾਂ ਨੇ ਦੱਸਿਆ ਹੈ ਕਿ ਮੇਰਾ ਲੜਕਾ ਪ੍ਰਦੀਪ ਕੁਮਾਰ ਰਾਤ ਕਰੀਬ 9 ਵਜੇ ਘਰ ਮੈਨੂੰ ਇਹ ਕਹਿ ਕੇ ਗਿਆ ਕਿ ਮੈਂ ਪਿੰਡ ਪੰਜਪੀਰ ਸ਼ਿਵ ਮੰਦਰ'ਚ ਹੋ ਰਹਿ ਕੱਥਾ ਸੁਣਨ ਜਾ ਰਿਹਾ ਹਾਂ।

ਉਸ ਨੇ ਅੱਗੇ ਦੱਸਿਆ ਕਿ ਮੈਨੂੰ ਕੁਝ ਦੇਰ ਪਿੱਛੋਂ ਪਤਾ ਲੱਗਿਆ ਕਿ ਉਸ ਦੇ ਲੜਕੇ ਨੂੰ ਤਲਵਾੜਾ ਹਾਜੀਪੁਰ ਸੜਕ 'ਤੇ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਤਲਵਾੜਾ ਪੁਲਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਤਲਵਾੜਾ ਪੁਲਸ ਸਟੇਸ਼ਨ ਵਿਖੇ ਅਣਪਛਾਤੇ ਵਾਹਨ ਖ਼ਿਲਾਫ਼ ਮੁਕੱਦਮਾ ਨੰਬਰ 21 ਅੰਡਰ ਸੈਕਸ਼ਨ 304-ਏ,279 ਆਈ. ਪੀ. ਸੀ. ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਸੁਰੱਖਿਆ 'ਚ ਕੀਤੀ ਕਟੌਤੀ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News