ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਟਰੱਕ ਡਰਾਈਵਰ ਦੀ ਇਲਾਜ ਦੌਰਾਨ ਮੌਤ

Saturday, May 04, 2024 - 12:56 PM (IST)

ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਟਰੱਕ ਡਰਾਈਵਰ ਦੀ ਇਲਾਜ ਦੌਰਾਨ ਮੌਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਢਡਿਆਲਾ ਨਜ਼ਦੀਕ ਬੀਤੀ 29 ਅਪ੍ਰੈਲ ਨੂੰ ਵਾਪਰੇ ਇਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ 56 ਸਾਲਾ ਟਰੱਕ ਡਰਾਈਵਰ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

ਇਸ ਸਬੰਧੀ ਟਾਂਡਾ ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਗਿਰਧਾਰੀ ਲਾਲ ਪੁੱਤਰ ਨਾਰਾਇਣ ਦਾਸ ਵਾਸੀ ਪਿੰਡ ਘਰਾਲਾ (ਗੁਰਦਾਸਪੁਰ) ਦੇ ਸਾਲੇ ਸੰਜੀਵ ਕੁਮਾਰ ਪੁੱਤਰ ਚਮਨ ਲਾਲ ਵਾਸੀ ਰਾਜਪੁਰ ਗਿਰੀ (ਮੁਕੇਰੀਆਂ) ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਫਗਵਾੜਾ 'ਚ ਵੱਡੀ ਵਾਰਦਾਤ, ਨੌਜਵਾਨਾਂ ਵਿਚਾਲੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੀ ਗੋਲ਼ੀ

ਟਾਂਡਾ ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ ਵਿੱਚ ਸੰਜੀਵ ਕੁਮਾਰ ਦੇ ਦੱਸਿਆ ਕਿ 29 ਅਪ੍ਰੈਲ ਨੂੰ ਉਸ ਨੂੰ ਪਤਾ ਲੱਗਾ ਕਿ ਉਸ ਦਾ ਜੀਜਾ ਗਿਰਧਾਰੀ ਲਾਲ ਰਾਸ਼ਟਰੀ ਮਾਰਗ ਦੇ ਪਿੰਡ ਢਡਿਆਲਾ ਨਜ਼ਦੀਕ ਇਕ ਢਾਬੇ 'ਤੇ ਰੋਟੀ ਖਾਣ ਲਈ ਰੁਕਿਆ ਸੀ ਕਿ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਖਮੀ ਹਾਲਤ ਵਿੱਚ ਉਨਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਗਿਆ ਉਪਰੰਤ ਉਨ੍ਹਾਂ ਦੀ ਹਾਲਤ ਗੰਭੀਰ ਵੇਖਦੇ ਹੋਏ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਹੁਣ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ 'ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News