ਸੜਕ ਹਾਦਸੇ ਵਿਚ 1 ਵਿਅਕਤੀ ਦੀ ਹੋਈ ਮੌਤ
06/09/2024 1:03:10 PM
![](https://static.jagbani.com/multimedia/2024_6image_13_16_048631929accident.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਬੇਗੋਵਾਲ ਰੋਡ ਅਤੇ ਸਚਿਨ ਪੈਲਸ ਜਲਾਲਪੁਰ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਅਜੇ ਕੁਮਾਰ ਪੁੱਤਰ ਰਾਮ ਰਤਨ ਵਾਸੀ ਡੁਮੇਲੀ (ਰਾਵਲਪਿੰਡੀ )ਕਪੂਰਥਲਾ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਸ ਵਿਅਕਤੀ ਵਿਚ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਉਸ ਦੇ ਭਰਾ ਮੁਨੀਸ਼ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ, ਜਿਸ ਵਿਚ ਮੁਨੀਸ਼ ਨੇ ਦੱਸਿਆ ਕਿ 7 ਜੂਨ ਦੀ ਰਾਤ ਨੂੰ ਉਸ ਦੇ ਭਰਾ ਵਿਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਲੋਕ ਰਾਮ ਹਾਦਸੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਬੀਬੀ ਹਰਸਿਮਰਤ ਕੌਰ ਬਾਦਲ ਨੇ ਰੱਖੀ ਅਕਾਲੀ ਦਲ ਦੀ ਲਾਜ, ਚੌਥੀ ਵਾਰੀ ਵੀ ਵੱਡੀ ਲੀਡ ਨਾਲ ਕੀਤੀ ਜਿੱਤ ਹਾਸਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।