ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ
Thursday, Aug 08, 2024 - 12:50 PM (IST)
ਰੂਪਨਗਰ (ਵਿਜੇ ਸ਼ਰਮਾ)-ਸੋਲਖੀਆਂ ਟੋਲ ਪਲਾਜ਼ਾ ਨੇੜੇ ਵਾਹਨ ਦੀ ਟੱਕਰ ਦੇ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਪੀ. ਜੀ. ਆਈ. ’ਚ ਮੌਤ ਹੋ ਗਈ। ਇਸ ਸਬੰਧ ਵਿਚ ਸੜਕ ਸੁਰੱਖਿਆ ਫੋਰਸ (ਐੱਸ. ਐੱਸ. ਐੱਫ਼.) ਦੀ ਟੀਮ ’ਚੋਂ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਸੋਲਖੀਆਂ ਟੋਲ ਪਲਾਜ਼ਾ ਨੇੜੇ ਇਕ ਵਿਅਕਤੀ ਨੂੰ ਕਿਸੇ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਵਿਅਕਤੀ ਜਖ਼ਮੀ ਹੋ ਗਿਆ ਅਤੇ ਐੱਸ. ਐੱਸ. ਐੱਫ਼. ਦੀ ਟੀਮ ਦੁਆਰਾ ਉਸ ਨੂੰ ਇਲਾਜ ਲਈ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਲਿਜਾਇਆ। ਪਰ ਡਾਕਟਰਾਂ ਵੱਲੋਂ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ, ਜਿੱਥੇ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਸ਼ਨਾਖ਼ਤ ਨਹੀਂ ਹੋ ਸਕੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਰੂਪਨਗਰ ਦੀ ਮੌਰਚਰੀ ਵਿਚ ਰੱਖਵਾਇਆ ਗਿਆ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ