ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
Monday, Sep 07, 2026 - 07:20 PM (IST)
ਰੂਪਨਗਰ/ ਸ੍ਰੀ ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਇਥੋਂ ਦੇ ਸਥਾਨਕ ਅੰਬ ਵਾਲਾ ਚੌਕ, ਪਿੰਡ ਕਲਿਆਣਪੁਰ, ਸ਼੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਮੁੱਖ ਮਾਰਗ ’ਤੇ ਬੀਤੀ ਰਾਤ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਨਾਲ 50 ਸਾਲਾ ਵਿਅਕਤੀ ਦੀ ਮੌਤ ਹੋ ਗਈ। ਥਾਣਾ ਕੀਰਤਪੁਰ ਸਾਹਿਬ ਤੋਂ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਨਰਿੰਦਰ ਕੁਮਾਰ ਨੇ ਦੱਸਿਆ ਕਿ ਵਿੱਕੀ ਸਿੰਘ ਵਾਸੀ ਪਿੰਡ ਮੰਗਵਾਲ, ਜ਼ਿਲ੍ਹਾ ਸੰਗਰੂਰ ਨੇ ਦੱਸਿਆ ਕਿ ਐਤਵਾਰ ਨੂੰ ਉਹ ਅਤੇ ਉਸ ਦੀ ਮਾਸੀ ਦਾ ਲੜਕਾ ਬਿੱਕਰ ਸਿੰਘ, ਉਨ੍ਹਾਂ ਦੇ ਮਾਮਾ ਕਾਲਾ ਵਾਸੀ ਪਿੰਡ ਛਾਹੜ, ਜ਼ਿਲਾ ਸੰਗਰੂਰ, ਜੋ ਪਿਛਲੇ ਲੰਬੇ ਸਮੇਂ ਤੋਂ ਕੀਰਤਪੁਰ ਸਾਹਿਬ ਵਿਖੇ ਰਹਿ ਰਹੇ ਸਨ, ਨੂੰ ਮਿਲਣ ਲਈ ਇਥੇ ਆਏ ਹੋਏ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਬੀਤੇ ਦਿਨ ਉਹ ਦੋਵੇਂ ਆਪਣੇ ਮਾਮੇ ਨਾਲ ਡੇਰਾ ਬਾਬਾ ਸ਼੍ਰੀ ਚੰਦ ਜੀ ਵੱਲ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਅੰਬ ਵਾਲਾ ਚੌਕ ਨੇੜੇ ਸੜਕ ਪਾਰ ਕਰ ਰਹੇ ਸਨ ਤਾਂ ਫਲਾਈਓਵਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮਾਮੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਵਿਚ ਉਨ੍ਹਾਂ ਦੇ ਮਾਮੇ ਦੇ ਸਿਰ ਅਤੇ ਸਰੀਰ ਦੇ ਹੋਰ ਅੰਗਾਂ ’ਤੇ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਲੋਕਾਂ ਦੀ ਮਦਦ ਨਾਲ ਆਪਣੇ ਮਾਮੇ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਮਾਮੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਵਿਅਕਤੀ ਦੇ ਭਾਣਜੇ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਅਣਪਛਾਤੀ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਥਾਣਾ ਕੀਰਤਪੁਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
