ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
Saturday, Sep 12, 2026 - 12:00 PM (IST)
ਕਿਸ਼ਨਗੜ੍ਹ/ਅਲਾਵਲਪੁਰ (ਬੈਂਸ, ਬੰਗੜ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਕ ’ਚ ਇਕ ਟਿੱਪਰ-ਟਰਾਲੇ ਅਤੇ ਐਕਟਿਵਾ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਿੱਪਰ ਚਾਲਕ ਸੁਰੇਸ਼ ਕੁਮਾਰ ਪੁੱਤਰ ਸਤਪਾਲ ਨਿਵਾਸੀ ਝੇਲਾ ਅੰਬਾ ਪਠਾਨਕੋਟ, ਜੋ ਟਿੱਪਰ ਲੈ ਕੇ ਅਲਾਵਲਪੁਰ ਤੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ ਜਦੋਂ ਉਹ ਕਿਸ਼ਨਗੜ੍ਹ ਚੌਕ ਤੋਂ ਜਲੰਧਰ ਵੱਲ ਨੂੰ ਮੁੜਨ ਲੱਗਾ ਤਾਂ ਰੈਡ ਲਾਈਟ ਹੋਣ ਕਾਰਨ ਉਸ ਤੋਂ ਅੱਗੇ ਖੜ੍ਹਾ ਇਕ ਐਕਟਵਾ ਸਵਾਰ ਕਮਲਜੀਤ ਸਿੰਘ ਪੁੱਤਰ ਚੰਨਣ ਸਿੰਘ ਨਿਵਾਸੀ ਦੌਲਤਪੁਰ, ਜੋ ਕਿ ਹਰੀ ਬੱਤੀ ਦੇ ਇਸ਼ਾਰੇ ਦਾ ਇੰਤਜ਼ਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
ਉਸ ਐਕਟਿਵਾ ਸਵਾਰ ਨੂੰ ਟਿੱਪਰ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਹ ਸੜਕ ਵਿਚਕਾਰ ਡਿੱਗ ਪਿਆ ਤੇ ਜ਼ਖ਼ਮੀ ਹੋਣ ਉਪਰੰਤ ਨੀਮ ਬੇਹੋਸ਼ੀ ਦੀ ਹਾਲਤ ਵਿਚ ਚਲੇ ਜਾਣ 'ਤੇ ਚੌਕ ਵਿਚ ਖੜ੍ਹੇ ਸਥਾਨਕ ਲੋਕਾਂ ਵੱਲੋਂ ਉਸ ਨੂੰ ਕਿਸੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤੱਕ ਅਲਾਵਲਪੁਰ ਪੁਲਸ ਵੱਲੋਂ ਦੋਨੋਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ ਸੀ ਅਤੇ ਆਗਲੇਰੀ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
