ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ

Monday, Sep 28, 2026 - 07:37 PM (IST)

ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ

ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ (ਵਿਜੇ ਸ਼ਰਮਾ)-ਪਿੰਡ ਕਕਰਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਹਿਮਾਚਲ ਪ੍ਰਦੇਸ਼ ਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ। ਭਰਤਗੜ੍ਹ ਪੁਲਸ ਵੱਲੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਚਾਲਕ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। 

ਜਾਂਚ ਅਧਿਕਾਰੀ ਰਵਿੰਦਰ ਸਿੰਘ ਅਤੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਵਿਚਿੱਤਰਾ ਸਿੰਘ ਵਾਸੀ ਪਿੰਡ ਰੀ, ਥਾਣਾ ਸਵਾਰਘਾਟ, ਜ਼ਿਲ੍ਹਾ ਬਿਲਾਸਪੁਰ, ਹਿਮਾਚਲ ਪ੍ਰਦੇਸ਼ ਨੇ ਪੁਲਿਸ ਨੂੰ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਆਪਣੇ ਦੋਸਤ ਪਰਵੀਨ ਠਾਕੁਰ ਨਾਲ 27 ਸਤੰਬਰ ਦੀ ਸ਼ਾਮ ਆਪਣੀ ਗੱਡੀ ਰਾਹੀਂ ਆਪਣੇ ਪਿਤਾ ਦੀਲਾ ਰਾਮ ਨੂੰ ਲੈਣ ਲਈ ਉਨ੍ਹਾਂ ਦੀ ਕੰਪਨੀ ਦਬੇਟਾ ਵਿਖੇ ਗਿਆ ਸੀ। ਇਸ ਤੋਂ ਬਾਅਦ ਉਸ ਦਾ ਪਿਤਾ ਮੋਟਰਸਾਈਕਲ ’ਤੇ ਉਨ੍ਹਾਂ ਤੋਂ ਅੱਗੇ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਕਕਰਾਲਾ ਨੇੜੇ ਕਰੀਬ ਪੌਣੇ 8 ਵਜੇ ਸ਼ਾਮ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇਕ ਰੋਇਲ ਇਨਫੀਲਡ ਮੋਟਰਸਾਈਕਲ ਨੇ ਉਨ੍ਹਾਂ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੀਲਾ ਰਾਮ ਸੜਕ ’ਤੇ ਡਿੱਗ ਗਿਆ ਅਤੇ ਉਸਦੇ ਸਿਰ, ਲੱਤ ਅਤੇ ਬਾਂਹਾਂ ’ਤੇ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ: LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ ਕਰ ਕੀਤਾ ਵੱਡਾ ਖ਼ੁਲਾਸਾ

ਮੌਕੇ ’ਤੇ ਦੂਜੇ ਮੋਟਰਸਾਈਕਲ ਦਾ ਨੰਬਰ ਐੱਚ. ਪੀ-21 ਸੀ - 5898 ਪੜਿਆ, ਉਸ ਦੇ ਚਾਲਕ ਨੇ ਆਪਣਾ ਨਾਮ ਨੀਤਿਨ ਰਾਣਾ ਪੁੱਤਰ ਵਿਜੇ ਸਿੰਘ ਰਾਣਾ ਦੱਸਿਆ। ਜ਼ਖ਼ਮੀ ਦੀਲਾ ਰਾਮ ਨੂੰ ਸੀਐਚਸੀ ਭਰਤਗੜ੍ਹ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਉਸਨੂੰ ਸਿਵਲ ਹਸਪਤਾਲ ਰੂਪਨਗਰ ਰੈਫਰ ਕਰ ਦਿੱਤਾ ਗਿਆ। ਉੱਥੋਂ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਰੈਫਰ ਕੀਤਾ ਗਿਆ।ਪਰਿਵਾਰਕ ਮੈਂਬਰਾਂ ਅਨੁਸਾਰ ਚੰਡੀਗੜ੍ਹ ਪਹੁੰਚਣ ’ਤੇ ਡਾਕਟਰਾਂ ਨੇ ਦੀਲਾ ਰਾਮ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ: LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਪੁਲਸ ਨੂੰ ਦਿੱਤੇ ਬਿਆਨ ਵਿੱਚ ਵਿਚਿੱਤਰਾ ਸਿੰਘ ਨੇ ਹਾਦਸੇ ਲਈ ਦੂਜੇ ਮੋਟਰਸਾਈਕਲ ਦੇ ਚਾਲਕ ਵੱਲੋਂ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਨੂੰ ਕਾਰਨ ਦੱਸਿਆ ਹੈ ਅਤੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪੁਲਿਸ ਵੱਲੋਂ ਸੀਐਚਸੀ ਭਰਤਗੜ੍ਹ ਅਤੇ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਤੋਂ ਪ੍ਰਾਪਤ ਹੋਏ ਮੈਡੀਕਲ ਰੁੱਕਿਆਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਹਾਦਸੇ ਲਈ ਜਿੰਮੇਵਾਰ ਮੋਟਰਸਾਈਕਲ ਦੇ ਚਾਲਕ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ: LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News