ਹਾਜੀਪੁਰ-ਦਸੂਹਾ ਮਾਰਗ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Monday, Oct 19, 2026 - 04:25 PM (IST)
ਹਾਜੀਪੁਰ (ਜੋਸ਼ੀ)-ਹਾਜੀਪੁਰ ਤੋਂ ਦਸੂਹਾ ਸੜਕ ’ਤੇ ਪੈਂਦੇ ਪਿੰਡ ਨੰਗਲ ਬਿਹਾਲਾਂ ਨੇੜੇ ਬੀਤੀ ਰਾਤ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੋਨੂੰ ਕੁਮਾਰ ਬਾਂਸਲ (24) ਪੁੱਤਰ ਕੈਲਾਸ਼ ਬਾਂਸਲ, ਮੂਲ ਨਿਵਾਸੀ ਰਾਜ ਛੱਤੀਸਗੜ੍ਹ ਹਾਲ ਵਾਸੀ ਪਿੰਡ ਬਰੋਟਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਸਗਰਾਂ ਵੱਲੋਂ ਆ ਰਿਹਾ ਸੀ। ਜਦੋਂ ਉਹ ਪਿੰਡ ਨੰਗਲ ਬਿਹਾਲਾਂ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਸੋਨੂੰ ਕੁਮਾਰ ਬਾਂਸਲ ਸੜਕ ’ਤੇ ਡਿੱਗਣ ਕਾਰਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਜੀਪੁਰ ਪੁਲਸ ਦੇ ਐੱਚ. ਸੀ. ਸੁਰਿੰਦਰ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
