ਸੜਕ ਹਾਦਸੇ ''ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Saturday, Oct 24, 2026 - 06:36 PM (IST)

ਸੜਕ ਹਾਦਸੇ ''ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਪੁਰਾਣਾ ਭੰਗਾਲਾ ਕਸਬੇ ਨੇੜੇ ਬੀਤੀ ਰਾਤ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।  ਇਸ ਜਾਣਕਾਰੀ ਦਾ ਖ਼ੁਲਾਸਾ ਕਰਦੇ ਹੋਏ ਭੰਗਾਲਾ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਪਰਮਜੀਤ ਸਿੰਘ (68), ਪੁੱਤਰ ਓਮ ਸਿੰਘ, ਵਾਸੀ ਪੁਰਾਣਾ ਭੰਗਾਲਾ, ਸਾਈਕਲ 'ਤੇ ਆਪਣੇ ਖੇਤਾਂ ਵੱਲ ਜਾ ਰਿਹਾ ਸੀ। ਜਦੋਂ ਉਹ ਸੜਕ ਪਾਰ ਕਰ ਰਿਹਾ ਸੀ ਤਾਂ ਭੰਗਾਲਾ ਤੋਂ ਮੁਕੇਰੀਆਂ ਵੱਲ ਆ ਰਿਹਾ ਇਕ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ ਮੁੜ ਬਹਾਲ

ਉਸ ਨੂੰ ਇਲਾਜ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਰੈਫਰ ਕਰ ਦਿੱਤਾ। ਫਿਰ ਉਸ ਦੇ ਪਰਿਵਾਰ ਵਾਲੇ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਇਹ ਵੀ ਪੜ੍ਹੋ: ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਜਾਰੀ ਹੋਏ ਨਵੇਂ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News