ਸਕਾਰਪੀਓ ਦੀ ਲਪੇਟ ''ਚ ਆਉਣ ਕਾਰਨ ਪਿਓ-ਪੁੱਤ ਨਾਲ ਵਾਪਰਿਆ ਹਾਦਸਾ, ਪਿਓ ਦੀ ਮੌਤ

Friday, Nov 20, 2026 - 05:09 PM (IST)

ਸਕਾਰਪੀਓ ਦੀ ਲਪੇਟ ''ਚ ਆਉਣ ਕਾਰਨ ਪਿਓ-ਪੁੱਤ ਨਾਲ ਵਾਪਰਿਆ ਹਾਦਸਾ, ਪਿਓ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ ਕੁਰਾਲਾ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।  ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੇਨ ਬਜ਼ਾਰ ਉੜਮੁੜ 'ਚੋਂ ਆਪਣੀ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਮੋਟਰਸਾਈਕਲ ਸਵਾਰ ਪਿਤਾ ਪੁੱਤਰ ਸਕਾਰਪੀਓ ਗੱਡੀ ਦੀ ਲਪੇਟ 'ਚ ਆ ਗਏ, ਜਿਸ ਕਾਰਨ ਹਰਭਜਨ ਸਿੰਘ ਵਾਸੀ ਕੁਰਾਲਾ ਖੁਰਦ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਮਨਜੀਤ ਸਿੰਘ ਜ਼ਖ਼ਮੀ ਹੋ ਗਿਆ।

PunjabKesari

ਇਹ ਵੀ ਪੜ੍ਹੋ: ਜਲੰਧਰ ਵਿਖੇ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਦਰਸ਼ਨਾਂ ਲਈ ਸੰਗਤ ਦਾ ਉਮੜਿਆ ਸੈਲਾਬ

ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਲਖਵੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਪ੍ਰਾਈਵੇਟ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਦਸੂਹਾ ਭਰਤੀ ਕਰਵਾਇਆ। ਹਾਦਸੇ ਦੀ ਜਾਂਚ ਕਰ ਰਹੇ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਆਪਣੇ ਪਿੰਡ ਵੱਲ ਨੂੰ ਅਚਾਨਕ ਮੁੜਦੇ ਸਮੇ ਮੋਟਰਸਾਈਕਲ ਸਵਾਰ ਗੱਡੀ ਦੀ ਲਪੇਟ ਵਿਚ ਆ ਗਏ ਸਨ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News