ਟਾਂਡਾ ਵਿਖੇ ਖ਼ਸਤਾਹਾਲ ਸੜਕ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ

Friday, Oct 06, 2023 - 04:21 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਧੂਤਾ ਰੋਡ ਦੀ ਖ਼ਸਤਾਹਾਲਤ ਰੋਜ਼ਾਨਾ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਬੀਤੀ ਦੇਰ ਸ਼ਾਮ ਵੀ ਇਸੇ ਰੋਡ 'ਤੇ ਪਿੰਡ ਜਾਜਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਗੋਲਡੀ ਸਪੁੱਤਰ ਗੁਰਦੇਵ ਸਿੰਘ ਮਿਸਤਰੀ ਵਾਸੀ ਬੁੱਢੀਪਿੰਡ ਦੇ ਰੂਪ ਵਿਚ ਹੋਈ ਹੈ। 

ਮਿਲੀ ਜਾਣਕਾਰੀ ਮੁਤਾਬਕ ਟਾਂਡਾ ਤੋਂ ਵਾਪਸ ਜਾਂਦੇ ਸਮੇਂ ਗੋਲਡੀ ਦਾ ਮੋਟਰਸਾਈਕਲ ਡੂੰਘੇ ਟੋਏ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਗਿਆ, ਜਿਸ ਕਾਰਨ ਗੋਲਡੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਟਾਂਡਾ ਦੇ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News