ਸੂਏ ’ਚੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
Thursday, Sep 10, 2026 - 07:10 PM (IST)
ਔੜ/ਚੱਕਦਾਨਾ (ਛਿੰਜੀ ਲੜੋਆ)-ਪਿੰਡ ਬਖਲੌਰ ਨੇੜੇ ਲੰਘਦੇ ਸੂਏ ’ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ’ਚ ਸਨਸਨੀ ਫ਼ੈਲ ਗਈ। ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸੂਏ ’ਚੋਂ ਬਾਹਰ ਕਢਵਾਇਆ।
ਮ੍ਰਿਤਕ ਦੀ ਜੇਬ ’ਚੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਮੋਰਚਰੀ ’ਚ ਰੱਖਵਾ ਦਿੱਤਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਲਾਸ਼ ਨਹਿਰ ’ਚੋਂ ਪਾਣੀ ਦੇ ਵਹਾਅ ਨਾਲ ਸੂਏ ਵਿਚ ਆਉਣ ਦਾ ਅਨੁਮਾਨ ਹੈ ਅਤੇ ਮੌਤ ਦੇ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਣਗੇ।
ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
