ਰੇਲ ਕੋਚ ''ਚੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

Monday, Nov 16, 2026 - 01:21 PM (IST)

ਰੇਲ ਕੋਚ ''ਚੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਮੁਕੇਰੀਆਂ (ਬਲਬੀਰ)- ਪਠਾਨਕੋਟ-ਜਲੰਧਰ ਰੇਲਵੇ ਲਾਈਨ ’ਤੇ ਭੰਗਾਲਾ ਰੇਲਵੇ ਸਟੇਸ਼ਨ 'ਤੇ ਇਕ ਕੋਚ 'ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਬੀਤੇ ਦਿਨ ਸਵੇਰੇ ਪਠਾਨਕੋਟ ਤੋਂ ਜਲੰਧਰ ਜਾ ਰਹੀ ਟਰੇਨ ਨੰਬਰ 749204 ਕਰੀਬ ਭੰਗਾਲਾ ਰੇਲਵੇ ਸਟੇਸ਼ਨ 'ਤੇ ਰੁਕੀ। ਕੋਚ ਨੰਬਰ 09004 ’ਚ ਇਕ ਨੌਜਵਾਨ ਦੀ ਲਾਸ਼ ਮਿਲੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਨੌਜਵਾਨ ਦੀ ਉਮਰ ਲਗਭਗ 28 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ,ਪੋਸਟ ਇੰਚਾਰਜ ਭੰਗਾਲਾ, ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਮੁਕੇਰੀਆਂ ਦੇ ਮੋਰਚਰੀ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News