ਟਾਂਡਾ ਵਿਖੇ ਟਰੱਕ ਵਿਚੋਂ ਸ਼ੱਕੀ ਹਾਲਾਤ ਵਿਚ ਮਿਲੀ ਚਾਲਕ ਦੀ ਲਾਸ਼
03/16/2023 11:52:45 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅਨਾਜ ਮੰਡੀ ਟਾਂਡਾ ਵਿਚ ਖੜ੍ਹੇ ਕੀਤੇ ਗਏ ਇਕ ਟਰੱਕ ਵਿੱਚੋਂ ਉਸ ਦੇ ਚਾਲਕ ਦੀ ਲਾਸ਼ ਨੂੰ ਟਾਂਡਾ ਪੁਲਸ ਨੇ ਬਰਾਮਦ ਕੀਤਾ ਹੈ। ਸ਼ੱਕੀ ਹਾਲਾਤ ਵਿਚ ਮੌਤ ਦਾ ਸ਼ਿਕਾਰ ਹੋਏ ਟਰੱਕ ਚਾਲਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪਿੰਡ ਜੋਹਲ ਦੇ ਰੂਪ ਵਿਚ ਹੋਈ ਹੈ। ਐਡੀਸ਼ਨਲ ਐੱਸ. ਐੱਚ. ਓ. ਐੱਸ. ਆਈ.ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਡਰਾਈਵਰ ਖਿੜਕੀ ਦਾ ਸ਼ੀਸ਼ਾ ਤੋੜ ਕੇ ਡਰਾਈਵਰ ਸੀਟ 'ਤੇ ਮੂਹਦੇ ਮੂੰਹ ਪਏ ਮਨਿੰਦਰ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ। ਟਾਂਡਾ ਪੁਲਸ ਨੇ ਮ੍ਰਿਤਕ ਵਿਅਕਤੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। ਆਪਣੇ ਬਿਆਨ ਵਿਚ ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਕੋਈ ਗਲਤ ਦਵਾਈ ਖਾਣ ਜਾ ਹਾਰਟ ਅਟੈਕ ਕਾਰਨ ਹੋਈ ਲੱਗਦੀ ਹੈ।
ਇਹ ਵੀ ਪੜ੍ਹੋ : NRI ਪੰਜਾਬੀਆਂ ਲਈ ਕੈਬਨਿਟ ਮੰਤਰੀ ਧਾਲੀਵਾਲ ਨੇ ਆਖ਼ੀ ਇਹ ਗੱਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।