ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰੋਂ ਮਿਲੀ ਵਿਅਕਤੀ ਦੀ ਲਾਸ਼

06/26/2023 1:51:40 PM

ਜਲੰਧਰ (ਮਹੇਸ਼)- ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਪੁਲਸ ਵੱਲੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਫੁੱਟ ਓਵਰਬ੍ਰਿਜ ਸਰਕੁਲੇਟਿੰਗ ਏਰੀਏ ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਡਿਪਟੀ ਸੁਪਰਡੈਂਟ ਰੇਲਵੇ ਸਟੇਸ਼ਨ ਜਲੰਧਰ ਕੈਂਟ ਵੱਲੋਂ ਜੀ. ਆਰ. ਪੀ. ਚੌਂਕੀ ਜਲੰਧਰ ਕੈਂਟ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਚੌਂਕੀ ਇੰਚਾਰਜ ਅਸ਼ੋਕ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਜਾਂਚ ਸ਼ੁਰੂ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਵਿਅਕਤੀ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ, ਉਸ ਦੇ ਚਿਹਰੇ ’ਤੇ ਸੱਟਾਂ ਦੇ ਕੁਝ ਨਿਸ਼ਾਨ ਵਿਖਾਈ ਦੇ ਰਹੇ ਹਨ, ਜਿਸ ਤੋਂ ਲੱਗਦਾ ਹੈ ਕਿ ਉਹ ਵੀ ਕਿਸੇ ਹਾਦਸੇ ਦਾ ਸ਼ਿਕਾਰ ਹੋਇਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਉਸਦੀ ਪੁੱਛਗਿੱਛ ਕੀਤੀ ਗਈ ਹੈ ਪਰ ਉਸ ਦੀ ਪਛਾਣ ਨਹੀਂ ਹੋ ਸਕੀ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬਸਤੀ ਗੁਜ਼ਾਂ 'ਚ ਕਰਿਆਨਾ ਸਟੋਰ ਮਾਲਕ ਦਾ ਚੜ੍ਹਦੀ ਸਵੇਰ ਕੀਤਾ ਕਤਲ

ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਰੇਲਵੇ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸ਼ਨਾਖ਼ਤ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਵਿਅਕਤੀ ਦੀ ਉਮਰ 40 ਤੋਂ 45 ਸਾਲ ਜਾਪਦੀ ਹੈ।

ਇਹ ਵੀ ਪੜ੍ਹੋ- ਅਨੁਰਾਗ ਠਾਕੁਰ ਨੇ ਜਲੰਧਰ BSF ਹੈੱਡ ਕੁਆਰਟਰ 'ਚ ਹਾਕੀ ਟਰਫ ਗਰਾਊਂਡ ਦਾ ਕੀਤਾ ਉਦਘਾਟਨ, ਖੇਡੇ ਸ਼ਾਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News