ਸਰੋਂ ਦੇ ਖੇਤਾਂ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

02/12/2021 4:36:03 PM

ਗੋਰਾਇਆ (ਮੁਨੀਸ਼ ਬਾਵਾ)- ਗੋਰਾਇਆ ਨੇੜੇ ਪੈਂਦੇ ਪਿੰਡ ਚਚਰਾੜੀ ਵਿਖੇ ਸਰੋਂ  ਦੇ ਖੇਤਾਂ ਵਿੱਚੋ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆ ਨੇ ਦੱਸਿਆ ਕਿ ਉਹ ਖੇਤਾਂ ਵਿੱਚੋਂ ਅਵਾਰਾ ਪਸ਼ੂਆਂ ਨੂੰ ਭਜਾਉਣ ਲਈ ਆਏ ਤਾਂ ਉਨ੍ਹਾਂ ਵੇਖਿਆ ਕਿ ਸਰੋਂ ਦੇ ਖੇਤ ਵਿਚ ਇਕ ਵਿਅਕਤੀ ਡਿੱਗਿਆ ਪਿਆ ਸੀ। ਜਿਸ ਦੀ ਸੂਚਨਾ ਉਨ੍ਹਾਂ ਨੇ ਪਿੰਡ ਦੇ ਸਰਪੰਚ ਨੂੰ ਦਿੱਤੀ, ਜਿਨ੍ਹਾਂ ਨੇ ਇਸ ਦੀ ਸੂਚਨਾ ਗੋਰਾਇਆ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ :  ਹੁਣ ਟਾਂਡਾ ਵਿਖੇ ਵੀ ਭਾਜਪਾ ਉਮੀਦਵਾਰ ਦਾ ਵਿਰੋਧ, ਨੌਜਵਾਨ ਕਿਸਾਨਾਂ ਨੇ ਪਾੜੇ ਪੋਸਟਰ

PunjabKesari

ਮੌਕੇ ਉਤੇ ਆਏ ਐੱਸ. ਐੱਚ. ਓ. ਗੋਰਾਇਆ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਉਸ ਦੇ ਕੋਲੋ ਮੋਟਰਸਾਈਕਲ ਦੀ ਚਾਬੀ ਜ਼ਰੂਰ ਮਿਲੀ ਹੈ ਪਰ ਨਾ ਕੋਈ ਮੋਟਰਸਾਈਕਲ ਮਿਲਿਆ ਹੈ ਅਤੇ ਨਾ ਕੋਈ ਪਛਾਣ ਪੱਤਰ ਮਿਲਿਆ ਹੈ।

ਇਹ ਵੀ ਪੜ੍ਹੋ :  ਰੂਪਨਗਰ ਵਿਚ ਭਾਜਪਾ ਦਾ ਵਿਰੋਧ, ਉਮੀਦਵਾਰਾਂ ਦੇ ਪੋਸਟਰ ਕੀਤੇ ਕਾਲੇ

ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ। ਉਨ੍ਹਾਂ ਨੇ ਲਾਸ਼ ਨੂੰ 72 ਘੰਟਿਆਂ ਲਈ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ। ਪੁਲਸ ਵੱਲੋਂ ਇਸ ਦੀ ਪਛਾਣ ਲਈ ਨੇੜੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ :  ਜਲੰਧਰ ’ਚ ਵੱਡੀ ਵਾਰਦਾਤ: ਰੇਡ ਕਰਨ ਗਈ ਪੁਲਸ ’ਤੇ ਚੱਲੀ ਗੋਲੀ, ਗੈਂਗਸਟਰ ਸਣੇ 3 ਅੜਿੱਕੇ


shivani attri

Content Editor

Related News