ਰੇਲਵੇ ਪੁਲਸ ਨੂੰ ਪਿੰਡ ਰੁੜਕੀ ਹੀਰਾਂ ਦੇ ਵਿਅਕਤੀ ਦੀ ਮਿਲੀ ਲਾਸ਼
Monday, Oct 06, 2025 - 12:03 PM (IST)

ਰੂਪਨਗਰ (ਵਿਜੇ ਸ਼ਰਮਾ)- ਰੇਲਵੇ ਪੁਲਸ ਨੂੰ ਮੋਰਿੰਡਾ ਦੇ ਪੁਰਾਣਾ ਰੇਲਵੇ ਸਟੇਸਨ ’ਤੇ ਬੈਂਚ 'ਤੇ ਲੇਟੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਦੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਰੁੜਕੀ ਹੀਰਾ ਨਿਵਾਸੀ ਸੁਦਾਗਰ ਸਿੰਘ (43) ਪੁੱਤਰ ਕਰਮ ਸਿੰਘ ਮੋਰਿੰਡਾ ਦੇ ਓਲਡ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਦੋ ’ਤੇ ਇਕ ਬੈਂਚ ਉੱਤੇ ਲੇਟਿਆ ਹੋਇਆ ਮ੍ਰਿਤਕ ਹਾਲਤ ਵਿਚ ਮਿਲਿਆ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਉਸ ਦੀ ਜੇਬ ’ਚੋਂ ਮਿਲੇ ਆਧਾਰ ਕਾਰਡ ਤੋਂ ਸੁਦਾਗਰ ਸਿੰਘ (43) ਪੁੱਤਰ ਕਰਮ ਸਿੰਘ ਵਾਸੀ ਪਿੰਡ ਰੁੜਕੀ ਹੀਰਾਂ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੋਪੜ ਭੇਜੀ ਗਈ ਅਤੇ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਦੀ ਮੰਗ ’ਤੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲਗੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਏ. ਐੱਸ. ਆਈ. ਰਘਵਿੰਦਰ ਸਿੰਘ ਵੀ ਮੌਜੂਦ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8