ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
Friday, Apr 24, 2026 - 04:18 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸਥਾਨਕ ਪੁਲਸ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਤਕਰੀਬਨ 45 ਕੁ ਸਾਲ, ਕੱਦ 5*7\", ਦਾੜੀ ਕੱਟਵੀਂ, ਸਿਰੋ ਮੋਨਾ ਹੈ ਅਤੇ ਉਸ ਨੇ ਬਦਾਮੀ ਰੰਗ ਦਾ ਪਜਾਮਾ, ਚਿੱਟੀ ਲਾਈਨਾਂ ਵਾਲੀ ਕਮੀਜ ਪਾਈ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
