ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਛੱਪੜ ’ਚ ਡੁੱਬਣ ਨਾਲ ਵਿਅਕਤੀ ਦੀ ਮੌਤ

Wednesday, Apr 03, 2024 - 11:04 AM (IST)

ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਛੱਪੜ ’ਚ ਡੁੱਬਣ ਨਾਲ ਵਿਅਕਤੀ ਦੀ ਮੌਤ

ਜਲੰਧਰ (ਮਹੇਸ਼)–ਗੁਰੂ ਗੋਬਿੰਦ ਸਿੰਘ ਐਵੇਨਿਊ ਤੋਂ ਕਾਜ਼ੀ ਮੰਡੀ ਨੂੰ ਜਾਂਦੀ ਰੋਡ ’ਤੇ ਸਥਿਤ ਛੱਪੜ ਵਿਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਛੱਪੜ ਦੇ ਨਜ਼ਦੀਕ ਹੀ ਪਾਰਕ ਵਿਚ ਕ੍ਰਿਕਟ ਖੇਡ ਰਹੇ ਬੱਚਿਆਂ ਨੇ ਜਿਉਂ ਹੀ ਛੱਪੜ ਦੇ ਪਾਣੀ ਵਿਚ ਕਿਸੇ ਵਿਅਕਤੀ ਨੂੰ ਵੇਖਿਆ ਤਾਂ ਰੌਲਾ ਪਾ ਦਿੱਤਾ ਅਤੇ ਮੌਕੇ ’ਤੇ ਲੋਕ ਇਕੱਠੇ ਹੋ ਗਏ। ਉਨ੍ਹਾਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਰਾਮਾ ਮੰਡੀ ਦੇ ਮੁਖੀ ਇੰਸ. ਰਵਿੰਦਰ ਕੁਮਾਰ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਛੱਪੜ ਵਿਚ ਡੁੱਬੇ ਵਿਅਕਤੀ ਨੂੰ ਬਾਹਰ ਕੱਢਣ ਲਈ ਪੀ. ਏ. ਪੀ. ਤੋਂ ਐੱਨ. ਡੀ. ਆਰ. ਐੱਫ਼. ਦੀ ਟੀਮ ਨੂੰ ਬੁਲਾਇਆ। ਟੀਮ ਨੇ ਉਥੇ ਪਹੁੰਚਦੇ ਹੀ ਛੱਪੜ ਵਿਚ ਡੁੱਬੇ ਵਿਅਕਤੀ ਨੂੰ ਬਾਹਰ ਕੱਢਣ ਸਬੰਧੀ ਯਤਨ ਸ਼ੁਰੂ ਕੀਤੇ ਅਤੇ ਕੁਝ ਹੀ ਸਮੇਂ ਵਿਚ ਉਸ ਨੂੰ ਬਾਹਰ ਕੱਢ ਲਿਆ ਪਰ ਉਦੋਂ ਤਕ ਉਸਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!

ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਛੱਪੜ ਦੇ ਨੇੜੇ ਹੀ ਇਕ ਸ਼ਰਾਬ ਦੀ ਬੋਤਲ ਵੀ ਪਈ ਹੋਈ ਮਿਲੀ, ਜਿਸ ਤੋਂ ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਜ਼ਿਆਦਾ ਸ਼ਰਾਬ ਪੀਤੀ ਹੋਵੇਗੀ ਅਤੇ ਉਸ ਨੂੰ ਛੱਪੜ ਦੇ ਡੂੰਘੇ ਪਾਣੀ ਦਾ ਪਤਾ ਨਹੀਂ ਲੱਗਿਆ ਹੋਣਾ ਅਤੇ ਉਹ ਥੋੜ੍ਹਾ ਅੱਗੇ ਜਾਂਦੇ ਹੀ ਉਸ ਵਿਚ ਡੁੱਬ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋਈ। ਪੁਲਸ ਨੇ ਆਲੇ-ਦੁਆਲੇ ਵੀ ਪੁੱਛਗਿੱਛ ਕੀਤੀ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਲਈ ਲਾਸ਼ ਨੂੰ ਅਗਲੇ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News