ਬੇਟੇ ਦੀ ਮੌਤ ਕਾਰਨ ਰਹਿੰਦਾ ਸੀ ਪ੍ਰੇਸ਼ਾਨ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਮੌਤ

Sunday, Apr 02, 2023 - 02:12 PM (IST)

ਬੇਟੇ ਦੀ ਮੌਤ ਕਾਰਨ ਰਹਿੰਦਾ ਸੀ ਪ੍ਰੇਸ਼ਾਨ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਮੌਤ

ਜਲੰਧਰ (ਮਹੇਸ਼)– ਬੇਟੇ ਗੁਰਪ੍ਰੀਤ ਸਿੰਘ ਦੀ ਮੌਤ ਕਾਰਨ ਪ੍ਰੇਸ਼ਾਨ ਰਹਿੰਦੇ ਇਕ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋ ਗਈ, ਜਿਸ ਦੀ ਪਛਾਣ ਜਗਜੀਤ ਸਿੰਘ ਸੋਨੀ ਪੁੱਤਰ ਅਮਰੀਕ ਸਿੰਘ ਵਾਸੀ ਰੇਲਵੇ ਕਾਲੋਨੀ ਜਮਸ਼ੇਰ ਥਾਣਾ ਸਦਰ ਜਲੰਧਰ ਵਜੋਂ ਹੋਈ। ਥਾਣਾ ਸਦਰ ਦੇ ਮੁਖੀ ਇੰਸ. ਭਰਤ ਮਸੀਹ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੀ ਪਤਨੀ ਰਜਵੰਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਕਿ ਉਸ ਦਾ ਪਤੀ ਆਪਣੇ ਬੇਟੇ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਜ਼ਿਆਦਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਪਿੰਡ 'ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ, CCTV ਫੁਟੇਜ ਆਈ ਸਾਹਮਣੇ

31 ਮਾਰਚ ਨੂੰ ਵੀ ਉਸ ਨੇ ਜ਼ਿਆਦਾ ਸ਼ਰਾਬ ਪੀ ਲਈ ਅਤੇ ਸ਼ਰਾਬ ਦੇ ਨਸ਼ੇ ਵਿਚ ਹੀ ਕਈ ਵਾਰ ਡਿੱਗਣ ਕਾਰਨ ਉਸਨੂੰ ਕਾਫ਼ੀ ਸੱਟਾਂ ਲੱਗੀਆਂ। ਉਸ ਨੇ ਕਿਹਾ ਕਿ ਸ਼ਰਾਬ ਜ਼ਿਆਦਾ ਪੀਣ ਨਾਲ ਹੀ ਉਸ ਦੇ ਪਤੀ ਦੀ ਮੌਤ ਹੋਈ। ਇਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਮ੍ਰਿਤਕ ਦੀ ਪਤਨੀ ਰਜਵੰਤ ਕੌਰ ਦੇ ਬਿਆਨਾਂ ’ਤੇ ਏ. ਐੱਸ. ਆਈ. ਗੁਲਜ਼ਾਰ ਸਿੰਘ ਵੱਲੋਂ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News