ਤੇਜ਼ ਰਫਤਾਰ ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Tuesday, Jan 28, 2020 - 01:04 AM (IST)

ਤੇਜ਼ ਰਫਤਾਰ ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਲਾਂਬੜਾ, (ਵਰਿੰਦਰ)— ਥਾਣਾ ਲਾਂਬੜਾ ਅਧੀਨ ਆਉਂਦੇ ਨਜ਼ਦੀਕੀ ਪਿੰਡ ਨਿੱਝਰਾਂ ਤੋਂ ਪੁਲਸ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਰਾਹਗੀਰਾਂ ਨੇ ਸੜਕ ਕਿਨਾਰੇ ਪਈ ਇਹ ਲਾਸ਼ ਦੇਖੀ ਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਕਰਵਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਮ੍ਰਿਤਕ ਦੇ ਕੱਪੜਿਆਂ 'ਚੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਇਸ ਦੌਰਾਨ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ। ਮੌਕਾ ਵੇਖ ਕੇ ਪਤਾ ਲੱਗਦਾ ਹੈ ਕਿ ਇਹ ਵਿਅਕਤੀ ਸੜਕ ਕਿਨਾਰੇ ਪੈਦਲ ਜਾ ਰਿਹਾ ਹੋਵੇਗਾ ਤੇ ਕਿਸੇ ਤੇਜ਼ ਰਫ਼ਤਾਰ ਵਾਹਨ ਵਲੋਂ ਇਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ। ਘਟਨਾ ਨੂੰ ਅੰਜਾਮ ਦੇ ਕੇ ਚਾਲਕ ਵਾਹਨ ਸਣੇ ਮੌਕੇ 'ਤੋਂ ਫਰਾਰ ਹੋ ਗਿਆ। ਇਸ ਘਟਨਾ 'ਚ ਮ੍ਰਿਤਕ ਵਿਅਕਤੀ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ, ਇਕ ਬਾਂਹ ਟੁੱਟੀ ਹੋਈ ਹੈ ਤੇ ਹੋਰ ਸਰੀਰ 'ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ। |
ਇਸ ਸਬੰਧੀ ਥਾਣਾ ਮੁਖੀ ਰਮਨਦੀਪ ਸਿੰਘ ਅਤੇ ਤਫਤੀਸ਼ੀ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਲਈ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਰੱਖਿਆ ਗਿਆ ਹੈ। ਪੁਲਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋਏ ਵਾਹਨ ਚਾਲਕ ਨੂੰ ਟਰੇਸ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। |


author

KamalJeet Singh

Content Editor

Related News