ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Friday, Feb 14, 2020 - 07:55 PM (IST)

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਬਲਾਚੌਰ, (ਤਰਸੇਮ ਕਟਾਰੀਆ)— ਬਲਾਚੌਰ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਬੀਤੇ ਦਿਨੀਂ ਪਿੰਡ ਧਮਾਈ ਵਿਖੇ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਪਵਨ ਕੁਮਾਰ (42) ਪੁੱਤਰ ਜੋਗਿੰਦਰ ਸਿੰਘ ਗੋਂਦਪੁਰ ਜ਼ਿਲ੍ਹਾ ਹੁਸ਼ਿਆਰਪੁਰ ਆਪਣੀ ਪਤਨੀ ਜਸਵਿੰਦਰ ਕੌਰ ਨਾਲ ਮੋਟਰਸਾਈਕਲ 'ਤੇ ਮਾਹਿਲਪੁਰ ਸਾਈਡ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਅੱਗੇ ਆਏ ਕੁੱਤੇ ਨੂੰ ਬਚਾਉਂਦਿਆਂ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗ ਪਿਆ। ਇਸ 'ਤੇ ਪਵਨ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਗੜ੍ਹਸ਼ੰਕਰ ਦਾਖਲ ਕਰਵਾਇਆ। ਹਾਲਤ ਨਾਜ਼ੁਕ ਹੋਣ ਕਾਰਣ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿਸ ਦੀ ਅੱਜ ਉਥੇ ਮੌਤ ਹੋ ਗਈ। ਪੁਲਸ ਵੱਲੋਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News