ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Tuesday, Feb 18, 2020 - 12:35 AM (IST)

ਹੁਸ਼ਿਆਰਪੁਰ, (ਅਮਰਿੰਦਰ)— ਮਾਹਿਲਪੁਰ ਥਾਣੇ ਅਧੀਨ ਕੋਟ ਫਤੂਹੀ ਪਿੰਡ ਨੇੜੇ ਸਾਈਕਲ ਸਵਾਰ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਮ੍ਰਿਤਕ ਰਾਮ ਦਾਸ ਨਿਵਾਸੀ ਮੰਨਣਹਾਨਾ ਦੇ ਪੁੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਾਈਕਲ 'ਤੇ ਕੋਟ ਫਤੂਹੀ ਜਾ ਰਹੇ ਸਨ। ਇਸ ਦੌਰਾਨ ਰਸਤੇ 'ਚ ਕਿਸੇ ਅਣਪਛਾਤੇ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।