ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

03/17/2020 10:39:46 PM

ਗੁਰਾਇਆ (ਮੁਨੀਸ਼)— ਪਿੰਡ ਗੋਹਾਵਰ ਨੇੜੇ ਨੈਸ਼ਨਲ ਹਾਈਵੇ ਪਾਰ ਕਰਦੇ ਸਮੇਂ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਦੇਰ ਸ਼ਾਮ ਪਿੰਡ ਗੋਹਾਵਰ ਨੇੜੇ ਨੈਸ਼ਨਲ ਹਾਈਵੇ ਪਾਰ ਕਰਦੇ ਸਮੇਂ ਇਕ ਅਣਪਛਾਤੇ ਵਾਹਨ ਨਾਲ ਉਥੋਂ ਨਿਕਲ ਰਹੇ 48 ਸਾਲਾ ਬਿੱਟੂ ਪੁੱਤਰ ਲਛਮਣ ਦਾਸ ਵਾਸੀ ਪਿੰਡ ਸੂਰਜਾ ਥਾਣਾ ਗੁਰਾਇਆ ਜੋ ਕਾਰ ਪੇਂਟਰ ਦਾ ਕੰਮ ਕਰਦਾ ਸੀ ਨੂੰ ਟੱਕਰ ਮਾਰ ਦਿੱਤੀ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੀ ਭੈਣ ਦੇ ਘਰ ਪਿੰਡ ਗੋਹਾਵਰ ਵਿਖੇ ਜਾ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਵਾਹਨ ਦਾ ਪਤਾ ਨਹੀਂ ਲੱਗ ਪਾਇਆ ਜੋ ਮੌਕੇ 'ਤੇ ਫਰਾਰ ਹੋ ਗਿਆ। ਇਸਦੀ ਸੂਚਨਾ ਗੁਰਾਇਆ ਪੁਲਸ ਨੂੰ ਦੇ ਦਿੱਤੀ ਹੈ। ਜਿਸਦੇ ਬਾਅਦ ਮੌਕੇ 'ਤੇ ਪਹੁੰਚੀ ਗੁਰਾਇਆ ਪੁਲਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

KamalJeet Singh

This news is Content Editor KamalJeet Singh