ਜਲੰਧਰ : ਅਮਰੀਕਾ ਤੋਂ ਆਏ ਵਿਅਕਤੀ ਦੀ ਟਰੇਨ ਹੇਠਾਂ ਆਉਣ ਨਾਲ ਮੌਤ

10/08/2019 1:30:10 AM

ਜਲੰਧਰ, (ਗੁਲਸ਼ਨ)— ਸੋਮਵਾਰ ਸਵੇਰੇ ਗੁਰੂ ਨਾਨਕਪੁਰਾ ਫਾਟਕ ਨੇੜੇ ਜਲੰਧਰ ਸ਼ਹਿਰ ਤੋਂ ਨਵਾਂਸ਼ਹਿਰ ਜਾ ਰਹੀ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵਿੰਦਰ ਸਿੰਘ (60) ਪੁੱਤਰ ਬਲਵੰਤ ਸਿੰਘ ਵਾਸੀ ਗੁਰੂ ਨਾਨਕਪੁਰਾ ਵੈਸਟ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਜੀ. ਆਰ. ਪੀ. ਦੇ ਏ. ਐੱਸ. ਆਈ. ਪਰਮਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਸ਼ੂ ਪਾਲਣ ਵਿਭਾਗ ਤੋਂ ਸੇਵਾ ਮੁਕਤ ਹੋਇਆ ਸੀ। ਜਾਣਕਾਰੀ ਮੁਤਾਬਕ ਉਸ ਦਾ ਭਰਾ ਸਵੇਰੇ ਘਰੋਂ ਸੈਰ ਕਰਨ ਲਈ ਗਿਆ ਸੀ ਰੇਲ ਲਾਈਨਾਂ ਪਾਰ ਕਰਦੇ ਸਮੇਂ ਉਹ ਟਰੇਨ ਦੀ ਲਪੇਟ 'ਚ ਆ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
10 ਸਾਲ ਅਮਰੀਕਾ ਵਿਚ ਰਹਿਣ ਤੋਂ ਬਾਅਦ, ਉਹ ਗੁਰੂ ਨਾਨਕਪੁਰਾ 'ਚ ਆਪਣੀ ਬਜ਼ੁਰਗ ਮਾਂ ਨਾਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਸਟਮਾਰਟਮ ਦੀ ਕਾਰਵਾਈ ਕਰਦਿਆਂ ਲਾਸ਼ ਉਸ ਦੇ ਭਰਾ ਦੇ ਹਵਾਲੇ ਕਰ ਦਿੱਤੀ ਗਈ।

KamalJeet Singh

This news is Content Editor KamalJeet Singh