ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

10/11/2019 7:24:20 PM

ਫਗਵਾੜਾ, (ਹਰਜੋਤ)— ਇੱਥੇ ਫਗਵਾੜਾ-ਚਹੇੜੂ ਰੇਲਵੇ ਲਾਇਨਾ 'ਤੇ ਸ਼ੂਗਰ ਮਿੱਲ ਨਜ਼ਦੀਕ ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੋਬਿੰਦ ਸ਼ਰਮਾ ਪੁੱਤਰ ਮੋਹਨ ਲਾਲ ਵਾਸੀ ਪ੍ਰੇਮ ਨਗਰ ਵਜੋਂ ਹੋਈ ਹੈ। ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ ਤੇ ਇਸ ਸਬੰਧੀ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

KamalJeet Singh

This news is Content Editor KamalJeet Singh