ਰਸ਼ੀਆ ਤੋਂ ਡਿਪੋਰਟ ਹੋ ਕੇ ਆਏ ਵਿਅਕਤੀ ਨੇ ਸ਼ਾਹਕੋਟ ਦੇ ਕਾਰੋਬਾਰੀ ਤੋਂ ਮੰਗੀ 10 ਲੱਖ ਦੀ ਫਿਰੌਤੀ, ਗ੍ਰਿਫਤਾਰ
Friday, Dec 05, 2025 - 11:00 AM (IST)
ਸ਼ਾਹਕੋਟ (ਅਰਸ਼ਦੀਪ)-ਸ਼ਾਹਕੋਟ ਪੁਲਸ ਨੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਸ਼ਾਹਕੋਟ ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਾਹਕੋਟ ਦੇ ਇਕ ਵਪਾਰੀ ਨੂੰ 10 ਲੱਖ ਰੁਪਏ ਦੀ ਫਿਰੌਤੀ ਮੰਗਣ ਸਬੰਧੀ 24 ਨਵੰਬਰ ਨੂੰ ਵਿਦੇਸ਼ੀ ਨੰਬਰ ਤੋਂ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ, ਜਿਸ ’ਤੇ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ।
ਇਹ ਵੀ ਪੜ੍ਹੋ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਮੌਤ, 10 ਦਸੰਬਰ ਨੂੰ ਆਉਣਾ ਸੀ ਪੰਜਾਬ
ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ (23) ਵਾਸੀ ਪਿੰਡ ਰਾਮੇ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਜੋਕਿ ਏਜੰਟ ਕਵਿਤਾ ਪਤਨੀ ਅਵਤਾਰ ਵਾਸੀ ਧੂੜਕੋਟ ਮੁਹੱਲਾ ਸ਼ਾਹਕੋਟ ਰਾਹੀਂ ਅਕਤੂਬਰ 2025 ਨੂੰ ਰਸ਼ੀਆ ਗਿਆ ਸੀ, ਜੋ 11 ਨਵੰਬਰ 2025 ਨੂੰ ਡਿਪੋਰਟ ਹੋ ਕੇ ਵਾਪਸ ਇੰਡੀਆ ਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਵਾਪਸ ਆਉਣ ਤੋਂ ਬਾਅਦ ਵੀ ਰਸ਼ੀਆ ਦਾ ਨੰਬਰ ਬੰਦ ਨਹੀਂ ਕੀਤਾ। ਇਸ ਨੇ ਆਪਣੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਿਹਾ ਸੀ ਕਿ ਉਸ ਦੇ ਇੰਡੀਆ ਵਾਪਸ ਆਉਣ ਸਬੰਧੀ ਕਿਸੇ ਨੂੰ ਪਤਾ ਨਾ ਲੱਗੇ ਕਿਉਂਕਿ ਉਸ ਨੇ ਇਕ ਮਹੀਨੇ ਦੇ ਅੰਦਰ-ਅੰਦਰ ਵਾਪਸ ਚੱਲੇ ਜਾਣਾ ਹੈ। ਮੁਲਜ਼ਮ ਅਜਿਹਾ ਕਰ ਕੇ ਆਪਣੇ ਵਾਪਸ ਆਉਣ ਸਬੰਧੀ ਗੱਲ ਨੂੰ ਛਪਾਉਣੀ ਚਾਹੁੰਦਾ ਸੀ।
ਇਹ ਵੀ ਪੜ੍ਹੋ: Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ
ਡੀ. ਐੱਸ. ਪੀ. ਸ਼ਾਹਕੋਟ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਨੇ ਰਸ਼ੀਆ ਜਾਣ ਸਬੰਧੀ ਹੋਏ ਖਰਚੇ ਨੂੰ ਪੂਰਾ ਕਰਨ ਲਈ ਫਿਰੌਤੀ ਦੀ ਮੰਗ ਕੀਤੀ ਸੀ। ਮੁਲਜ਼ਮ ਕਾਰਪੇਟਰ ਦਾ ਕੰਮ ਕਰਦਾ ਹੋਣ ਕਰ ਕੇ ਵਪਾਰੀ ਇਸ ਦੀ ਆਵਾਜ਼ ਨੂੰ ਪਛਾਣਦਾ ਸੀ। ਉਸ ਵੱਲੋਂ ਕੀਤੇ ਵਾਈਸ ਮੈਸਿਜਾਂ ਦੀ ਆਵਾਜ਼ ਨੂੰ ਵਪਾਰੀ ਵੱਲੋਂ ਸ਼ਨਾਖਤ ਕਰਨ ਉਪਰੰਤ ਨਵੀਂ ਤਕਨੀਕ ਦੀ ਮਦਦ ਨਾਲ ਪੁਲਸ ਵੱਲੋਂ ਸੁਖਵਿੰਦਰ ਨੂੰ ਬੱਸ ਸਟੈਂਡ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ। ਇਸ ਬਾਰੇ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਕੰਮ ’ਚ ਹੋਰ ਕਿਹੜੇ-ਕਿਹੜੇ ਵਿਅਕਤੀਆਂ ਵੱਲੋਂ ਮੁਲਜ਼ਮ ਦਾ ਸਾਥ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
