ਟਰੇਨ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

Saturday, Sep 19, 2026 - 11:49 AM (IST)

ਟਰੇਨ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

ਰੂਪਨਗਰ (ਵਿਜੇ ਸ਼ਰਮਾ)-ਮੋਰਿੰਡਾ-ਖਮਾਣੋ ਰੇਲਵੇ ਟਰੈਕ ’ਤੇ ਰੇਲਵੇ ਪੁਲਸ ਨੂੰ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਰਘਵਿੰਦਰ ਸਿੰਘ ਨੇ ਦੱਸਿਆ ਕਿ ਰੇਲਗੱਡੀ ਦੀ ਲਪੇਟ ਵਿਚ ਆਏ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ।  ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਰੇਲਵੇ ਪੁਲਸ ਚੌਕੀ ਮੋਰਿੰਡਾ ਦੇ ਇੰਚਾਰਜ ਏ. ਐੱਸ. ਆਈ. ਗੁਰਵਿੰਦਰ ਸਿੰਘ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਖਮਾਣੋ ਵਿਖੇ 72 ਘੰਟੇ ਲਈ ਸ਼ਨਾਖਤ ਲਈ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

shivani attri

Content Editor

Related News