ਰੇਲ ਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Wednesday, Feb 23, 2022 - 03:55 PM (IST)

ਰੇਲ ਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਐੱਫ. ਸੀ. ਆਈ. ਗੋਦਾਮਾਂ ਨੇੜੇ ਰੇਲਵੇ ਲਾਈਨਾਂ 'ਤੇ ਬੀਤੀ ਦੇਰ ਰਾਤ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਪੁੱਤਰ ਜਗਤ ਸਿੰਘ ਵਾਸੀ ਦਲੇਰਪੁਰ ਖੇੜਾ (ਪੁਰਾਣਾ ਸ਼ਾਲਾ) ਗੁਰਦਾਸਪੁਰ ਦੇ ਰੂਪ 'ਚ ਹੋਈ। ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 174 ਸੀ. ਆਰ. ਪੀ. ਸੀ. ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਕਿਨ੍ਹਾਂ ਹਾਲਾਤ ਵਿੱਚ ਰੇਲ ਗੱਡੀ ਦੀ ਲਪੇਟ ਵਿੱਚ ਆਇਆ, ਇਸ ਦਾ ਫਿਲਹਾਲ ਪਤਾ ਲੱਗ ਨਹੀਂ ਸਕਿਆ।

ਇਹ ਵੀ ਪੜ੍ਹੋ : ਪਿੰਡ ਝਾਂਸ ਦੇ ਇਕ ਘਰ 'ਤੇ ਡਿੱਗੀ ਅਸਮਾਨੀ ਬਿਜਲੀ, ਹੋਇਆ ਭਾਰੀ ਨੁਕਸਾਨ


author

Harnek Seechewal

Content Editor

Related News