ਚੱਲਦੀ ਰੇਲ ਗੱਡੀ ’ਚੋਂ ਡਿੱਗਣ ਨਾਲ ਵਿਅਕਤੀ ਦੀ ਮੌਤ, ਟ੍ਰੈਕ ਦੇ ਬਾਹਰ ਮਿਲੀ ਲਾਸ਼
Monday, Jul 14, 2025 - 10:50 AM (IST)

ਜਲੰਧਰ (ਮਹੇਸ਼)- ਰੇਲਵੇ ਪੁਲਸ ਜਲੰਧਰ ਕੈਂਟ ਨੇ ਰੇਲਵੇ ਸਟੇਸ਼ਨ ਜਲੰਧਰ ਕੈਂਟ ਅਤੇ ਜਲੰਧਰ ਸ਼ਹਿਰ ਦੇ ਵਿਚਕਾਰ ਕਿਲੋਮੀਟਰ ਨੰਬਰ 429/7-9 ਦੇ ਨੇੜੇ ਮੁਹੱਲਾ ਬੇਅੰਤ ਨਗਰ ਰੇਲਵੇ ਅੱਪ ਟ੍ਰੈਕ ਦੇ ਬਾਹਰੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਚੌਂਕੀ ਜਲੰਧਰ ਕੈਂਟ ਦੇ ਇੰਚਾਰਜ ਥਾਣੇਦਾਰ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਮੌਤ ਚੱਲਦੀ ਰੇਲ ਗੱਡੀ ’ਚੋਂ ਡਿੱਗਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਉਸ ਦੀ ਉਮਰ 35 ਤੋਂ 40 ਸਾਲ ਦੇ ਵਿਚਕਾਰ ਹੋਵੇਗੀ। ਥਾਣੇਦਾਰ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਲਈ ਉਸ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ 19 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਤੂਫ਼ਾਨ ਦੇ ਨਾਲ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e