ਟਰਾਂਸਫਾਰਮਰ ਤੋਂ ਕਰੰਟ ਲੱਗਣ ’ਤੇ ਨੌਜਵਾਨ ਦੀ ਮੌਤ, ਨਹੀਂ ਹੋ ਸਕੀ ਪਛਾਣ
Saturday, Oct 11, 2025 - 12:00 PM (IST)

ਜਲੰਧਰ (ਵਰੁਣ)–ਸੋਢਲ ਰੋਡ ’ਤੇ ਜੇ. ਐੱਮ. ਪੀ. ਫੈਕਟਰੀ ਨੇੜੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਸਵੇਰੇ ਜਦੋਂ ਲੋਕਾਂ ਨੇ ਉਥੇ ਲਾਸ਼ ਵੇਖੀ ਤਾਂ ਤੁਰੰਤ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ, ਜਿਸ ਦੇ ਬਾਅਦ ਥਾਣਾ ਨੰਬਰ 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ: ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਜਾਣਕਾਰੀ ਅਨੁਸਾਰ ਜਿਸ ਥਾਂ ’ਤੇ ਟਰਾਂਸਫਾਰਮਰ ਲਾਇਆ ਹੈ, ਉਥੇ ਪਾਵਰਕਾਮ ਨੇ ਕਮਰਾ ਵੀ ਬਣਾਇਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਕਤ ਕਮਰੇ ਵਿਚ ਨੌਜਵਾਨ ਨਸ਼ਾ ਕਰਨ ਲਈ ਆਉਂਦੇ-ਜਾਂਦੇ ਰਹਿੰਦੇ ਹਨ। ਉਨ੍ਹਾਂ ਸ਼ੱਕ ਜਤਾਇਆ ਕਿ ਉਕਤ ਨੌਜਵਾਨ ਵੀ ਦੇਰ ਰਾਤ ਨਸ਼ਾ ਕਰਨ ਆਇਆ ਹੋਵੇਗਾ, ਜਿਸ ਨੂੰ ਟਰਾਂਸਫਾਰਮਰ ਤੋਂ ਕਰੰਟ ਲੱਗਾ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਦੀ ਤਲਾਸ਼ੀ ਵੀ ਲਈ ਪਰ ਉਸ ਕੋਲੋਂ ਕੋਈ ਮੋਬਾਈਲ ਜਾਂ ਫਿਰ ਦਸਤਾਵੇਜ਼ ਨਹੀਂ ਮਿਲਿਆ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8